16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੁਲੱਥ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-01-2026
ਭੁਲੱਥ, 4 ਜਨਵਰੀ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਭੁਲੱਥ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਚੱਲੇ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਤੇ ਸੁੰਦਰ ਪਾਲਕੀ ਵਿਚ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ-ਨਾਲ ਪਿੰਡ ਦੀਆਂ ਸੰਗਤਾਂ ਨਾਲ ਚੱਲ ਰਹੀਆਂ ਸਨ | ਨਗਰ ਕੀਰਤਨ ਭੁਲੱਥ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਨਤਮਸਤਕ ਹੁੰਦੇ ਵੱਖ-ਵੱਖ ਸੜਕਾਂ ਤੋਂ ਹੁੰਦਾ ਹੋਇਆ ਪਿੰਡ ਕਮਰਾਏ ਤੋਂ ਹੋਕੇ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ | ਇਸ ਮੌਕੇ ਭਾਈ ਸੁਰਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਮੱਖਣ ਸਿੰਘ ਬੰਬ ਢਾਡੀ ਜਥਾ ਤੇ ਹੋਰ ਕੀਰਤਨੀ ਜਥਿਆਂ ਵੱਲੋਂ ਕਥਾ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਬੂਟਾ ਸਿੰਘ ਭਿੰਡਰ, ਸਤਨਾਮ ਸਿੰਘ ਚੀਮਾ, ਬਲਬੀਰ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਬਾਜਵਾ, ਜੋਗਿੰਦਰ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਕੈਪਟਨ ਪ੍ਰੀਤਮ ਸਿੰਘ, ਹਰਬੰਸ ਸਿੰਘ ਬਾਜਵਾ, ਵਿਜੇਪਾਲ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਲੱਕੀ, ਇੰਸਪੈਕਟਰ ਸਵਿੰਦਰ ਸਿੰਘ, ਜੋਗਾ ਸਿੰਘ ਬਾਜਵਾ, ਬੂਟਾ ਸਿੰਘ, ਮਹਿੰਦਰ ਸਿੰਘ, ਨਿਸ਼ਾਨ ਸਿੰਘ ਮੁਲਤਾਨੀ, ਹਰਜਿੰਦਰ ਸਿੰਘ ਮੁਲਤਾਨੀ, ਗੁਰਨਾਮ ਸਿੰਘ ਬਠਿੰਡੇ ਵਾਲੇ, ਪ੍ਰਤਾਪ ਸਿੰਘ, ਬਲਜੀਤ ਸਿੰਘ ਸਹਿਗਲ, ਪ੍ਰੀਤ ਨਾਮ ਸਿੰਘ ਸਹਿਗਲ, ਸਾਹਿਬਪ੍ਰੀਤ ਸਿੰਘ, ਉਂਕਾਰ ਸਿੰਘ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਸੁੱਚਾ ਸਿੰਘ ਬਾਜਵਾ, ਜਸਵਿੰਦਰ ਸਿੰਘ ਐਸ.ਡੀ.ਓ., ਰਿਟਾਇਰਡ ਕਰਨੈਲ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ ਨਰੂਲਾ, ਹਰਜੀਤ ਸਿੰਘ ਨਰੂਲਾ, ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਡਲ ਟਾਊਨ ਵਿਖੇ ਸਮਾਗਮ ਅੱਜ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24