ਜਲੰਧਰ, 4 ਜਨਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਈ ਹਰਜੀਤ ਸਿੰਘ ਦੁਪਹਿਰੇ 1 ਤੋਂ 2 ਵਜੇ ਤੱਕ, ਭਾਈ ਪਿੰ੍ਰਸ ਪਾਲ ਸਿੰਘ ਰਾਤੀ 8 ਤੋਂ 9 ਵਜੇ ਤੱਕ (ਦੋਵੇਂ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਤੋਂ ਇਲਾਵਾ ਭਾਈ ਗੁਰਦੇਵ ਸਿੰਘ, ਭਾਈ ਬਲਦੇਵ ਸਿੰਘ ਤੇ ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਕਥਾਵਾਚਕ ਭਾਈ ਅੰਗਰੇਜ਼ ਸਿੰਘ ਕੈਲੇਫੋਰਨੀਆ, ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਸੰਬੰਧੀ ਗੁਰਮਤਿ ਵਿਚਾਰਾਂ ਕਰਨਗੇ | ਸਵੇਰ ਦੇ ਦੀਵਾਨਾ ਦੀ ਸਮਾਪਤੀ 2:30 ਵਜੇ ਤੇ ਰਾਤ ਦੇ ਦੀਵਾਨਾ ਦੀ ਸਮਾਪਤੀ 9:30 ਵਜੇ ਹੋਵੇਗੀ |