16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-01-2026
ਕਪੂਰਥਲਾ, 4 ਜਨਵਰੀ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫਾਟਕ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਰਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਨਡਾਲਾ ਨੇ ਦੱਸਿਆ ਕਿ ਉਹ ਤੇ ਉਸ ਦਾ ਸਾਥੀ ਕੁਲਦੀਪ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਸੁਭਾਨਪੁਰ ਰੰਗ ਦਾ ਕੰਮ ਕਰਦੇ ਹਨ ਤੇ ਅੱਜ ਕੰਮ ਤੋਂ ਛੁੱਟੀ ਕਰ ਕੇ ਜਦੋਂ ਘਰ ਵਾਪਸ ਜਾ ਰਹੇ ਸਨ ਤਾਂ ਕਾਲਾ ਸੰਘਿਆਂ ਫਾਟਕ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਜਿੱਥੇ ਡਿਊਟੀ ਡਾਕਟਰ ਚਿਰਾਗ ਵਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਤੇ ਕੁਲਦੀਪ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪੰਜ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਸਹੁਰਾ ਪਰਿਵਾਰ ਨੇ ਨੂੰ ਹ 'ਤੇ ਪੈਸੇ ਤੇ ਗਹਿਣੇ ਚੋਰੀ ਕਰਨ ਦੇ ਲਗਾਏ ਦੋਸ਼
Ad Position 24