16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਸੰਧਾ, ਬਿੱਟੂ, ਮੇਜਰ ਸਿੰਘ

Ad Position 21
No active advertisement
ਅਜੀਤ ਡੈਸਕ 05-01-2026
ਡਡਵਿੰਡੀ, 4 ਜਨਵਰੀ (ਦਿਲਬਾਗ ਸਿੰਘ ਝੰਡ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਸਵਰਨ ਸਿੰਘ ਸੰਧਾ, ਚੇਅਰਮੈਨ ਗੁਰਚਰਨ ਸਿੰਘ ਬਿੱਟੂ ਅਤੇ ਸਰਪੰਚ ਮੇਜਰ ਸਿੰਘ ਜੈਨਪੁਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੂਬੇ ਅੰਦਰ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਗ਼ਰੀਬ ਲੋਕਾਂ ਲਈ ਇੰਨੀ ਲਾਹੇਵੰਦ ਹੋਵੇਗੀ ਕਿ ਕੋਈ ਵੀ ਗ਼ਰੀਬ ਪਰਿਵਾਰ ਮਹਿੰਗਾ ਇਲਾਜ ਕਰਾਉਣ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਵਾਸੀ ਆਪਣਾ ਆਧਾਰ ਕਾਰਡ ਤੇ ਵੋਟਰ ਕਾਰਡ ਦੇ ਕੇ ਹੀ ਨਾਮਾਂਕਣ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਬੇ ਦੇ 600 ਨਿੱਜੀ ਹਸਪਤਾਲਾਂ ਵਿਚ ਵੀ ਗ਼ਰੀਬ ਪਰਿਵਾਰ ਇਲਾਜ ਕਰਵਾ ਸਕਣਗੇ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਇਲਾਕਾ ਨਿਵਾਸੀ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ |
Ad Position 22
No active advertisement
ਪਿਛਲੀ ਖ਼ਬਰ ਚਿੱਟੀ ਮਸੀਤ ਵਿਖੇ ਨਵੇਂ ਸਾਲ ਦੀ ਖ਼ੁਸ਼ੀ 'ਚ ਲੰਗਰ ਲਗਾਇਆ ਅਗਲੀ ਖ਼ਬਰ ਪਿੰਡ ਮਿੱਠੜਾ ਨੂੰ ਜਾਂਦੀ ਸੜਕ 'ਤੇ ਬਣੀ ਪੁਲੀ ਲੋਕਾਂ ਲਈ ਬਣੀ ਵੱਡਾ ਖ਼ਤਰਾ
Ad Position 24