16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 05-01-2026
ਫਗਵਾੜਾ, 4 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ 6 ਜਨਵਰੀ ਦਿਨ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਸਮਾਗਮ ਕਰਵਾਏ ਜਾ ਰਹੇ ਹਨ | ਇਕਬਾਲ ਸਿੰਘ ਬੱਬੂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰ ਵਾਲੇ, ਗਿਆਨੀ ਜੈਦੀਪ ਸਿੰਘ ਕਥਾਵਾਚਕ, ਭਾਈ ਕੁਲਜੀਤ ਸਿੰਘ, ਭਾਈ ਸਿਮਰਨਜੀਤ ਸਿੰਘ ਅੰਮਿ੍ਤਸਰ ਤੇ ਭਾਈ ਘਨੱਈਆ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀ ਨਿਹਾਲ ਕਰਨਗੇ | ਇਸ ਮੌਕੇ ਇਕਬਾਲ ਸਿੰਘ, ਭਾਈ ਜੈਦੀਪ ਸਿੰਘ, ਜਸਵੀਰ ਸਿੰਘ ਮੋਠਾਂਵਾਲ, ਜਗਜੀਤ ਸਿੰਘ ਤੱਖਰ, ਨਰਿੰਦਰ ਸਿੰਘ ਤੋਂ ਇਲਾਵਾ ਹੋਰ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਆਸ਼ਰਮ ਵਿਖੇ ਯੋਗ ਦੀ ਮਹੱਤਤਾ ਸੰਬੰਧੀ ਕੈਂਪ ਅਗਲੀ ਖ਼ਬਰ ਚਿੱਟੀ ਮਸੀਤ ਵਿਖੇ ਨਵੇਂ ਸਾਲ ਦੀ ਖ਼ੁਸ਼ੀ 'ਚ ਲੰਗਰ ਲਗਾਇਆ
Ad Position 24