16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਇੱਕ ਰੋਜ਼ਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 05-01-2026
ਸੁਲਤਾਨਪੁਰ ਲੋਧੀ, 4 ਜਨਵਰੀ (ਨਰੇਸ਼ ਹੈਪੀ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਮੈਨੇਜਮੈਂਟ ਵੱਲੋਂ ਇੱਕ ਰੋਜ਼ਾ ਟੀਚਰ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ ਮਿਸ ਜਾਨਵੀ ਕੋਹਲੀ ਨੇ ਦੱਸਿਆ ਕਿ ਪ੍ਰਭਾਵਸ਼ਾਲੀ ਕਲਾਸ ਰੂਮ ਪ੍ਰਬੰਧਨ ਨੂੰ ਵਿਦਿਆਰਥੀਆਂ ਤੇ ਸਿੱਖਿਅਕਾਂ ਦੋਵਾਂ ਲਈ ਲਾਭਦਾਇਕ ਬਣਾਉਣ ਲਈ ਸਹੀ ਰਣਨੀਤੀਆਂ ਨੂੰ ਲਾਗੂ ਕਰਨ ਤੇ ਨਿਰਭਰ ਕਰਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਖਿਆ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਸੰਚਾਰ, ਅਨੁਕੂਲਤਾ, ਵਿਸ਼ੇ 'ਚ ਮੁਹਾਰਤ, ਰਚਨਾਤਮਿਕਤਾ, ਧੀਰਜ, ਨਿਰੰਤਰ ਸਿਖਲਾਈ ਵਰਗੀਆਂ ਕਈ ਰਣਨੀਤੀਆਂ ਸਾਂਝੀਆਂ ਕੀਤੀਆਂ | ਸੈਮੀਨਾਰ ਵਿਚ ਸਕੂਲ ਡਾਇਰੈਕਟਰ ਇੰਜ: ਹਰਨਿਆਮਤ ਕੌਰ, ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਤੋਂ ਇਲਾਵਾ ਰੇਨੂੰ ਅਰੋੜਾ ਪਿ੍ੰਸੀਪਲ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ, ਡਿੰਪਲ ਸ਼ਰਮਾ ਪਿ੍ੰਸੀਪਲ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਆਰ. ਸੀ. ਐਫ. ਤੇ ਦੋਵਾਂ ਸਕੂਲਾਂ ਦੇ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਖੁਰਮਪੁਰ ਵਿਖੇ ਭਗਵਾਨ ਮਹਾਂਵੀਰ ਜੈਨ ਗਊਸ਼ਾਲਾ ਦਾ ਉਦਘਾਟਨ ਸਮਾਜ ਦੀ ਭਲਾਈ ਲਈ ਕੰਮ ਕਰਨੇ ਚਾਹੀਦੇ ਹਨ - ਡਾ. ਰਵਜੋਤ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਆਸ਼ਰਮ ਵਿਖੇ ਯੋਗ ਦੀ ਮਹੱਤਤਾ ਸੰਬੰਧੀ ਕੈਂਪ
Ad Position 24