ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਗੁਰੂ ਘਰਾਂ 'ਚ ਕਰਵਾਏ ਗੁਰਮਤਿ ਸਮਾਗਮ
ਅਜੀਤ ਡੈਸਕ
05-01-2026
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ
ਪ੍ਰਕਾਸ਼ ਪੁਰਬ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ 5 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦੀਵਾਨ ਸਜਾਏ ਗਏ | ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਭਾਈ ਜ਼ੋਰਾਵਰ ਸਿੰਘ, ਭਾਈ ਅਜਮੇਰ ਸਿੰਘ, ਭਾਈ ਪਵਨੀਤ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਸੇਵਾ ਸੁਸਾਇਟੀ ਤੇ ਬੇਬੇ ਨਾਨਕੀ ਜੀ ਸੇਵਾ ਸੁਸਾਇਟੀ ਵੱਲੋਂ ਗੁਰਬਾਣੀ ਕੀਰਤਨ ਕਥਾ ਵਿਚਾਰ ਦੁਆਰਾ ਸੰਗਤਾਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ਼ੀਤਲ ਵਿੱਜ ਤੇ ਜਲੰਧਰ ਨਾਰਥ ਦੇ ਆਪ ਇੰਚਾਰਜ ਦਿਨੇਸ਼ ਢਲ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾਂ ਸਿੰਘ ਮੱਕੜ, ਦੀਦਾਰ ਸਿੰਘ ਵਿਰਦੀ, ਸਤਬੀਰ ਸਿੰਘ ਬਾਬਾ, ਬੂਟਾ ਸਿੰਘ ਭਾਟੀਆ, ਜੋਗਿੰਦਰ ਸਿੰਘ ਨੋਨਾ, ਮਨ ਮਹਿੰਦਰ ਸਿੰਘ ਸੰਦਲ, ਬੀਬੀ ਸੁਰਿੰਦਰ ਕੌਰ, ਹਰਜਿੰਦਰ ਕੌਰ, ਪਰਮਿੰਦਰ ਕੌਰ ਮੱਕੜ ਤੇ ਰੁਪਿੰਦਰ ਕੌਰ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਗੁਰੂ ਅਮਰਦਾਸ ਜੀ
ਗੁਰਦੁਆਰਾ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਦੀਵਾਨ 'ਚ ਭਾਈ ਸ਼ੌਕੀਨ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਬਲਵਿੰਦਰ ਸਿੰਘ ਤੇ ਸੰਤ ਜਵਾਲਾ ਸਿੰਘ ਗੁਰਮਤਿ ਅਕੈਡਮੀ ਦੇ ਬੱਚਿਆ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ (ਗ੍ਰੰਥੀ ਸ੍ਰੀ ਦਰਬਾਰ ਸਾਹਿਬ) ਤੇ ਭਾਈ ਗੁਰਦਿੱਤ ਸਿੰਘ ਨੇ ਗੁਰ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਨੇ ਨਿਭਾਈ | ਅੱਤ 'ਚ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਜਸਵੀਰ ਸਿੰਘ ਰੰਧਾਵਾ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਲੱਖਣ ਸਿੰਘ ਕੰਗ, ਸਰਦੂਲ ਸਿੰਘ ਰੰਧਾਵਾ, ਅਵਤਾਰ ਸਿੰਘ ਵਾਲੀਆ, ਹਰਬਰਿੰਦਰ ਸਿੰਘ ਸੰਧੂ, ਚਰਨਜੀਤ ਸਿੰਘ ਬੇਦੀ, ਹਰਬਲਬੀਰ ਸਿੰਘ ਨਿੱਝਰ, ਗਗਨਪਾਲ ਸਿੰਘ, ਅਜੀਤ ਸਿੰਘ, ਡਾ. ਤਰਲੋਕ ਸਿੰਘ ਰੰਧਾਵਾ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਸੈਣੀ, ਹਰਮੀਤ ਸਿੰਘ ਮੁੱਧੜ, ਜਗਜੀਤ ਸਿੰਘ ਰਿਆੜ, ਹਰਵਿੰਦਰਪਾਲ ਸਿੰਘ ਲੱਕੀ, ਇੰਦਰਮੋਹਨ ਸਿੰਘ, ਬੀਬੀ ਪਰਮਿੰਦਰ ਕੌਰ ਭੰਮਰਾ, ਗੁਰਦੀਪ ਕੌਰ, ਹਰਿੰਦਰ ਕੌਰ ਸੈਣੀ, ਕੁਲਜਿੰਦਰਜੀਤ ਕੌਰ ਰੰਧਾਵਾ, ਚਰਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ 'ਚ ਅਖੰਡ ਪਾਠ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਸਭਾ ਅਰਬਨ ਅਸਟੇਟ ਤੇ ਅਰਬਨ ਅਸਟੇਟ ਦੇ ਬੱਚਿਆਂ ਵਲੋਂ ਕੀਰਤਨ, ਭਾਈ ਅਵਤਾਰ ਸਿੰਘ ਖੋਜੀ ਤੇ ਗਿਆਨੀ ਜੈਦੀਪ ਸਿੰਘ ਫਗਵਾੜਾ, ਭਾਈ ਰਵਿੰਦਰ ਸਿੰਘ ਵਾਂ ਨੇ ਕਥਾ ਤੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸ਼ਾਮ ਦੇ ਦੀਵਾਨ 'ਚ ਭਾਈ ਅਵਤਾਰ ਸਿੰਘ ਤੇ ਭਾਈ ਸਰਬਜੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਲਗਵਾਈ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ ਸਕੱਤਰ ਹਰਦੀਪ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਕਰਨਲ ਤੇਜਾ ਸਿੰਘ, ਬਲਵੰਤ ਸਿੰਘ ਮਠਾੜੂ, ਦਰਸ਼ਨ ਸਿੰਘ, ਕੁਲਵੰਤ ਸਿੰਘ ਪਨੂੰ, ਜਤਿੰਦਰ ਸਿੰਘ, ਤੀਰਥ ਸਿੰਘ, ਨਵਦੀਪ ਸਿੰਘ ਕੂਨਰ, ਗੁਰਦੀਪ ਸਿੰਘ, ਕਮਾਂਡਰ ਬਲਵੀਰ ਸਿੰਘ, ਕੈਪਟਨ ਪੀ.ਐਸ. ਭੱਲਾ, ਸੁਰਜੀਤ ਸਿੰਘ ਡੁਬਈ, ਜਗਦੀਸ਼ ਸਿੰਘ, ਮੈਨੇਜਰ ਨਰਿੰਦਰਪਾਲ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਯੋਗਦਾਨ ਪਾਇਆ | ਸਮਾਪਤੀ 'ਤੇ ਪ੍ਰਧਾਨ ਹਰਮਿੰਦਰ ਸਿੰਘ ਨੇ ਆਈਆਂ ਸੰਗਤਾਂ ਦੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ |