ਜਲੰਧਰ, 4 ਜਨਵਰੀ (ਜਸਪਾਲ ਸਿੰਘ)- ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਸੇਠੀ ਅਤੇ ਰਣਜੀਤ ਸਿੰਘ ਸੇਠੀ ਦੇ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਹੋਈ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ, ਜਦਕਿ ਸ੍ਰੀ ਦਰਬਾਰ ਸਾਹਿਬ ਦੇ ਕਥਾਵਾਚਕ ਗਿਆਨੀ ਬਲਜੀਤ ਸਿੰਘ ਨੇ ਜ਼ਿੰਦਗੀ ਤੇ ਮੌਤ ਦੇ ਫਲਸਫੇ 'ਤੇ ਚਾਨਣਾ ਪਾਇਆ | ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮਾਤਾ ਸ਼ਾਂਤੀ ਦੇਵੀ ਦੀ ਸਾਦਗੀ ਭਰਪੂਰ ਜ਼ਿੰਦਗੀ ਦੀ ਸ਼ਲਾਘਾ ਕੀਤੀ | ਇਸ ਮੌਕੇ ਮੰਚ ਦਾ ਸੰਚਾਲਨ ਕਰਦੇ ਹੋਏ ਉੱਘੇ ਕਵੀ ਸ. ਰਛਪਾਲ ਸਿੰਘ ਪਾਲ ਨੇ ਮਾਂ ਦੇ ਰਿਸ਼ਤੇ ਦੀ ਅਹਿਮੀਅਤ ਦਾ ਵਰਨਣ ਕੀਤਾ | ਇਸ ਮੌਕੇ ਪਰਿਵਾਰ ਦੀ ਤਰਫੋਂ ਆਈਆਂ ਸੰਗਤਾਂ ਦਾ ਧੰਨਵਾਦ ਸਾਬਕਾ ਵਿਧਾਇਕ ਸ. ਸਰਬਜੀਤ ਸਿੰਘ ਮੱਕੜ ਨੇ ਕਰਦਿਆਂ ਸੇਠੀ ਪਰਿਵਾਰ ਦੀਆਂ ਸਮਾਜ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਸ. ਪਰਗਟ ਸਿੰਘ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ, ਗੁਰਚਰਨ ਸਿੰਘ ਚੰਨੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਜਥੇਦਾਰ ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਕਮੇਟੀ, ਗੁਰਬਖਸ਼ ਸਿੰਘ ਜੁਨੇਜਾ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਮਿਸ਼ਨ, ਸ. ਮਹਿੰਦਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਮਾਡਲ ਟਾਊਨ, ਗੁਰਕ੍ਰਿਪਾਲ ਸਿੰਘ ਪ੍ਰਧਾਨ ਗੁਰਦੁਆਰਾ ਬਸਤੀ ਸ਼ੇਖ, ਜਥੇਦਾਰ ਜਗਜੀਤ ਸਿੰਘ ਗਾਬਾ, ਰਮਨੀਕ ਸਿੰਘ ਰੰਧਾਵਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਪੱਤਰਕਾਰ ਸ. ਐਚ. ਐਸ. ਬਾਵਾ, ਚਰਨਜੀਵ ਸਿੰਘ ਲਾਲੀ, ਦਵਿੰਦਰਪਾਲ ਸਿੰਘ ਸੈਣੀ, ਭਾਜਪਾ ਆਗੂ ਅਮਰਜੀਤ ਸਿੰਘ ਅਮਰੀ, ਕੁਲਦੀਪ ਸਿੰਘ ਓਬਰਾਏ, ਕੌਂਸਲਰ ਸ਼ੈਰੀ ਚੱਢਾ ਕੌਂਸਲਰ, ਕੌਂਸਲਰ ਪਵਨ ਕੁਮਾਰ, ਬਲਰਾਜ ਠਾਕੁਰ, ਮਹਿੰਦਰ ਸਿੰਘ ਗੁੱਲੂ, ਕਮਲਜੀਤ ਕੌਰ ਗੁੱਲੂ ਕੌਂਸਲਰ, ਸ. ਉੱਜਲ ਸਿੰਘ ਨਰੂਲਾ, ਬੀ. ਸਰਕਾਰ ਸਾਬਕਾ ਆਈ. ਏ. ਐਸ., ਦਲਜੀਤ ਸਿੰਘ ਸੰਧੂ ਲਾਅ ਅਫਸਰ, ਆਤਮ ਪ੍ਰਕਾਸ਼ ਸਿੰਘ ਬਬਲੂ, ਮੁਕੇਸ਼ ਸੇਠੀ, ਤੇਜਿੰਦਰ ਸਿੰਘ ਪਰਦੇਸੀ, ਮਹਿੰਦਰ ਸਿੰਘ, ਚਰਨਜੀਤ ਸਿੰਘ ਮਿੰਟਾ, ਹਰਜਿੰਦਰ ਸਿੰਘ ਲਾਡਾ, ਇਕਬਾਲ ਸਿੰਘ ਅਰਨੇਜਾ ਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੀ ਮੌਜੂਦ ਸਨ |