16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮੇਅਰ ਵਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਦਾ ਦਿਹਾਂਤ <br/>

Ad Position 21
No active advertisement
ਅੰਤਿਮ ਸੰਸਕਾਰ ਮੌਕੇ ਰਸਮਾਂ ਨਿਭਾਉਂਦੇ ਹੋਏ ਮੇਅਰ ਵਨੀਤ ਧੀਰ ਤੇ ਨਾਲ ਡੀ. ਸੀ. ਹਿਮਾਂਸ਼ੂ ਅਗਰਵਾਲ, ਸ਼ੀਤਲ ਅੰਗੁਰਾਲ, ਗੁਰਦੇਵ ਸਿੰਘ ਗੋਲਡੀ ਭਾਟੀਆ, ਮਹਿੰਦਰ ਭਗਤ, ਵਿਪਨ ਸਭਰਵਾਲ, ਨਿਤਿਨ ਕੋਹਲੀ ਤੇ ਹੋਰ | (ਸੱਜੇ) ਅੰਤਿਮ ਸੰਸਕਾਰ ਮੌਕੇ ਮੌਜੂਦ ਰਮੇਸ਼ ਮਿੱਤਲ, ਨਰੇਸ਼ ਮਿੱਤਲ, ਗੌਰਵ ਗੁਪਤਾ, ਸੰਦੀਪ ਰਿਸ਼ੀ, ਧਨਪ੍ਰੀਤ ਕੌਰ, ਵਿਕਰਾਂਤ ਵਰਮਾ ਤੇ ਹੋਰ | ਤਸਵੀਰਾਂ: ਮੁਨੀਸ਼ <br/> 05-01-2026
ਜਲੰਧਰ, 4 ਜਨਵਰੀ (ਸ਼ਿਵ)- ਮੇਅਰ ਵਨੀਤ ਧੀਰ ਨੂੰ ਅੱਜ ਉਸ ਵੇਲੇ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਵਿਨੋਦ ਕੁਮਾਰ ਧੀਰ ਦਾ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ | ਮੇਅਰ ਦੇ ਪਿਤਾ ਨੂੰ ਦੁਪਹਿਰ ਬਾਅਦ ਦਿਲ ਦਾ ਦੌਰਾ ਪਿਆ ਤੇ ਉਨ੍ਹਾਂ ਨੂੰ ਉਸੇ ਵੇਲੇ ਇੱਕ ਨਿੱਜੀ ਹਸਪਤਾਲ ਲੈ ਜਾਇਆ ਗਿਆ ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ | ਉਹ 75 ਸਾਲ ਦੇ ਸਨ | ਮੇਅਰ ਦੇ ਪਿਤਾ ਵਿਨੋਦ ਕੁਮਾਰ ਧੀਰ ਦਾ ਸ਼ਾਮ ਨੂੰ ਹਰਨਾਮਦਾਸਪੂਰਾ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਮੇਅਰ ਵਨੀਤ ਧੀਰ ਨੇ ਅਗਨੀ ਦਿਖਾਈ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ ਵਿਚ ਮੌਜੂਦ ਲੋਕਾਂ ਨੇ ਵਿਨੋਦ ਕੁਮਾਰ ਧੀਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਮੇਅਰ ਵਨੀਤ ਧੀਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਦਿਲਾਸਾ ਦਿੱਤਾ | ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ, ਲਵਲੀ ਗਰੁੱਪ ਦੇ ਚੇਅਰਮੈਨ ਸ੍ਰੀ ਰਮੇਸ਼ ਮਿੱਤਲ, ਵਾਈਸ ਚੇਅਰਮੈਨ ਸ੍ਰੀ ਨਰੇਸ਼ ਮਿੱਤਲ, ਦੈਨਿਕ ਉੱਤਮ ਹਿੰਦੂ ਦੇ ਮੁੱਖ ਸੰਪਾਦਕ ਸ੍ਰੀ ਇਰਵਿਨ ਖੰਨਾ, ਸ੍ਰੀ ਰਿਤਿਨ ਖੰਨਾ, ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ, ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਿਧਾਇਕ ਰਮਨ ਅਰੋੜਾ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਆਪ ਦੇ ਸੂਬਾਈ ਬੁਲਾਰੇ ਤੇ ਸੀਨੀਅਰ ਆਗੂ ਪਵਨ ਟੀਨੂੰ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ, ਕੇਂਦਰੀ ਹਲਕੇ ਦੇ ਆਪ ਦੇ ਇੰਚਾਰਜ ਨਿਤਿਨ ਕੋਹਲੀ, ਉੱਤਰੀ ਹਲਕੇ ਦੇ ਆਪ ਦੇ ਇੰਚਾਰਜ ਦਿਨੇਸ਼ ਢਲ, ਕੈਂਟ ਹਲਕੇ ਦੀ ਆਪ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ, ਆਤਮ ਪ੍ਰਕਾਸ਼ ਸਿੰਘ ਪ੍ਰਕਾਸ਼ ਸਿੰਘ ਬੱਬਲੂ, ਡਾ. ਪਰਮਜੀਤ ਸਿੰਘ ਮਰਵਾਹਾ, ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ, ਸੰਯੁਕਤ ਕਮਿਸ਼ਨਰ ਮਨਦੀਪ ਕੌਰ, ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ, ਨਗਰ ਨਿਗਮ ਦੇ ਐਸ.ਈ. ਇੰਜ. ਰਾਹੁਲ ਧਵਨ, ਐਸ. ਈ. ਰਜਨੀਸ਼ ਡੋਗਰਾ, ਸੁਪਰਡੈਂਟ ਹਰਪ੍ਰੀਤ ਸਿੰਘ ਵਾਲੀਆ, ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਭਾਜਪਾ ਦੇ ਸੀਨੀਅਰ ਆਗੂ ਵਿਪਨ ਸਭਰਵਾਲ, ਮੇਅਰ ਦੇ ਪੀ.ਏ. ਦਰਸ਼ਨ ਭਗਤ, ਪਰਮਜੀਤ ਸਿੰਘ ਰਾਏਪੁਰ, ਪੀ. ਏ. ਮੇਅਰ ਸੁਮਿਤ ਉੱਪਲ, ਅਮਰਜੀਤ ਸਿੰਘ ਅਮਰੀ, ਅਤੁੱਲ ਭਗਤ, ਚੰਦਨ ਭਗਤ, ਕੌਂਸਲਰਾਂ ਵਿਚ ਜਤਿਨ ਗੁਲ੍ਹਾਟੀ, ਬੰਟੀ ਨੀਲਕੰਠ, ਸ਼ੈਰੀ ਚੱਢਾ, ਡਾ.ਜਸਲੀਨ ਸੇਠੀ, ਹਿਤੇਸ਼ ਗਰੇਵਾਲ ਤੋਂ ਇਲਾਵਾ ਲਖਬੀਰ ਸਿੰਘ ਬਾਜਵਾ, ਪ੍ਰਦੀਪ ਖੁੱਲਰ, ਅਨਿਲ ਸੱਚਰ, ਕੁਲਦੀਪ ਸਿੰਘ ਲੁਬਾਣਾ, ਅਮਿੱਤ ਲੁਧਰਾ, ਗੌਰਵ ਗੁਪਤਾ, ਅਜੇ ਸ਼ਰਮਾ, ਮਿੰਟੂ ਜੁਨੇਜਾ ਤੋਂ ਇਲਾਵਾ ਕਈ ਕੌਂਸਲਰ, ਨਿਗਮ ਦੇ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕਾਂ ਤੋਂ ਇਲਾਵਾ ਮੇਅਰ ਦੀ ਪਤਨੀ ਤੇ ਸਾਬਕਾ ਕੌਂਸਲਰ ਸ੍ਰੀਮਤੀ ਸਵੇਤਾ ਧੀਰ ਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ | ਇਸ ਤੋਂ ਪਹਿਲਾਂ ਮੇਅਰ ਦੇ ਪਿਤਾ ਦੇ ਦਿਹਾਂਤ ਦੀ ਸੂਚਨਾ ਮਿਲਣ 'ਤੇ ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ੍ਰੀ ਸ਼ੀਤਲ ਵਿਜ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਤੇ ਹੋਰ ਵੀ ਕਈ ਸ਼ਖ਼ਸੀਅਤਾਂ ਨੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਕੇ ਮੇਅਰ ਵਨੀਤ ਧੀਰ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ ਕਰਵਾਇਆ ਅਗਲੀ ਖ਼ਬਰ ਕਾਂਗਰਸੀ ਆਗੂ ਮਨਜੀਤ ਸਿੰਘ ਸੇਠੀ ਦੀ ਮਾਤਾ ਸ਼ਾਂਤੀ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆ...
Ad Position 24