ਕਪੂਰਥਲਾ, 5 ਜਨਵਰੀ (ਅਮਰਜੀਤ ਸਿੰਘ ਸਡਾਨਾ)- ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਨੂੰ ਲੈ ਕੇ ਅਤੇ ਸ਼ਹਿਰ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਦੇ ਮਨੋਰਥ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਵੱਖ-ਵੱਖ ਚੌਂਕਾਂ ਵਿਚ ਵਿਸ਼ੇਸ਼ ਨਾਕਾਬੰਦੀ ਕਰਵਾਈ ਗਈ | ਐੱਸ.ਐੱਸ.ਪੀ ਵਲੋਂ ਸ਼ਿਵ ਮੰਦਿਰ ਚੌਕ, ਭਗਤ ਸਿੰਘ ਚੌਕ, ਸਤਨਰਾਇਣ ਬਾਜ਼ਾਰ, ਬੱਸ ਸਟੈਂਡ ਤੇ ਡੀ.ਸੀ. ਚੌਕ ਤੱਕ ਪੁਲਿਸ ਅਧਿਕਾਰੀਆਂ ਦੇ ਨਾਲ ਪੈਦਲ ਦੌਰਾ ਕੀਤਾ | ਇਨ੍ਹਾਂ ਬਾਜ਼ਾਰਾਂ ਦੌਰਾਨ ਬਿਨ੍ਹਾਂ ਨੰਬਰੀ ਮੋਟਰਸਾਈਕਲ, ਟਿ੍ਪਲ ਰਾਈਡਿੰਗ, ਪ੍ਰੈਸ਼ਰ ਹਾਰਨ, ਡਰਿੰਕ ਐਂਡ ਡਰਾਈਵ ਤੇ ਅਧੂਰੇ ਕਾਗਜ਼ਾਤ ਰੱਖਣ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਤੇ ਕੁੱਝ ਸ਼ੱਕੀ ਕਿਸਮ ਦੇ ਵਿਅਕਤੀਆਂ ਪਾਸੋਂ ਪੁੱਛਗਿਛ ਵੀ ਕੀਤੀ ਗਈ | ਇਸ ਮੌਕੇ ਟਰੈਫਿਕ ਇੰਚਾਰਜ ਦਰਸ਼ਨ ਸਿੰਘ ਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਵਲੋਂ 4 ਦੇ ਕਰੀਬ ਬਿਨ੍ਹਾਂ ਨੰਬਰੀ ਵਾਹਨ ਜ਼ਬਤ ਕੀਤੇ ਗਏ ਤੇ ਦੋ ਦਰਜਨ ਦੇ ਕਰੀਬ ਵਾਹਨਾਂ ਦੇ ਚਲਾਨ ਹੋਏ | ਇਸ ਵਿਸ਼ੇਸ਼ ਨਾਕਾਬੰਦੀ ਮੁਹਿੰਮ ਸੰਬੰਧੀ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਸਖ਼ਤੀ ਨਾਲ ਨਾਕਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜਿੱਥੇ ਅੱਜ ਪੂਰੇ ਜ਼ਿਲ੍ਹੇ ਭਰ ਵਿਚ ਚਲਾਈ ਗਈ ਹੈ, ਉੱਥੇ ਆਉਣ ਵਾਲੇ ਦਿਨਾਂ ਦੌਰਾਨ ਵੀ ਇਸ ਨੂੰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ. ਹੈੱਡ ਕੁਆਰਟਰ ਗੁਰਪ੍ਰੀਤ ਸਿੰਘ, ਡੀ.ਐੱਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ, ਡੀ.ਐੱਸ.ਪੀ. ਸੁਖਪਾਲ ਸਿੰਘ ਰੰਧਾਵਾ, ਟਰੈਫਿਕ ਇੰਚਾਰਜ ਇੰਸਪੈਕਟਰ ਦਰਸ਼ਨ ਸਿੰਘ, ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀ ਕੁਮਾਰ ਨਾਹਰ, ਏ.ਐੱਸ.ਆਈ. ਬਲਵਿੰਦਰ ਸਿੰਘ, ਏ.ਐੱਸ.ਆਈ. ਦਵਿੰਦਰਜੀਤ ਸਿੰਘ, ਏ.ਐੱਸ.ਆਈ. ਦਿਲਬਾਗ ਸਿੰਘ,