21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਭੁਲੱਥ ਪੁਲਿਸ ਵਲੋਂ ਦੇਰ ਰਾਤ ਤਹਿਸੀਲ ਚੌਕ 'ਚ ਵਿਸ਼ੇਸ਼ ਨਾਕਾਬੰਦੀ

Ad Position 21
No active advertisement
ਅਜੀਤ ਡੈਸਕ 06-01-2026
ਭੁਲੱਥ, 5 ਜਨਵਰੀ (ਮਨਜੀਤ ਸਿੰਘ ਰਤਨ)- ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਭੁਲੱਥ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਦੇਰ ਰਾਤ ਤਹਿਸੀਲ ਚੌਕ ਵਿਚ ਡੀ.ਐਸ.ਪੀ. ਕਰਨੈਲ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਨਾਕਾਬੰਦੀ ਕੀਤੀ ਗਈ | ਇਸ ਨਾਕਾਬੰਦੀ ਦੌਰਾਨ ਆਉਣ ਜਾਣ ਵਾਲੇ ਦੋ ਪਹੀਆ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ | ਡੀ.ਐੱਸ.ਪੀ. ਕਰਨੈਲ ਸਿੰਘ ਨੇ ਦੱਸਿਆ ਕਿ ਸੁਰੱਖਿਆ ਨੂੰ ਦੇਖਦੇ ਹੋਏ ਇਹ ਨਾਕਾ ਲਗਾਇਆ ਗਿਆ ਹੈ ਤੇ ਦੋ ਪਹੀਆ ਵਾਹਨਾਂ ਨੂੰ ਬਰੀਕੀ ਨਾਲ ਚੈੱਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਿਨਾਂ ਨੰਬਰੀ ਮੋਟਰਸਾਈਕਲ, ਤਿੰਨ ਸਵਾਰੀ, ਅਧੂਰੇ ਕਾਗ਼ਜ਼ਾਤ ਤੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਚਾਲਕਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਵੱਖ-ਵੱਖ ਜਗ੍ਹਾ 'ਤੇ ਨਾਕੇ ਲਗਾਏ ਜਾਣਗੇ ਅਤੇ ਦੋ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਪੂਰੇ ਕਰ ਕੇ ਸੜਕਾਂ 'ਤੇ ਨਿਕਲਣ | ਉਨ੍ਹਾਂ ਬੁਲਟ ਮੋਟਰਸਾਈਕਲ 'ਤੇ ਪਟਾਕੇ ਮਾਰਨ ਵਾਲਿਆਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਬਾਜ਼ ਆ ਜਾਣ ਕਾਬੂ ਆਉਣ 'ਤੇ ਵਾਹਨ ਥਾਣੇ ਅੰਦਰ ਬੰਦ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਨਾਲ ਏ. ਐਸ. ਆਈ. ਮਨਜੀਤ ਸਿੰਘ, ਏ ਐਸ. ਆਈ. ਸ਼ਾਮ ਲਾਲ, ਰੀਡਰ ਬਲਦੇਵ ਸਿੰਘ, ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਅਤੇ ਬਾਕੀ ਪੁਲਿਸ ਪਾਰਟੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਸਮਾਜ ਤੇ ਹੋਰ ਜਥੇਬੰਦੀਆਂ ਵਲੋਂ ਅੱਜ 9 ਤੋਂ 5 ਵਜੇ ਤੱਕ ਕਪੂਰਥਲਾ ਬੰਦ ਦਾ ਸੱਦਾ <br/> ਅਗਲੀ ਖ਼ਬਰ ਫਗਵਾੜਾ 'ਚ ਵਾਹਨ ਚੋਰੀ ਕਰਨ ਵਾਲਾ ਗਰੋਹ ਸਰਗਰਮ, ਪੁਲਿਸ ਦੇ ਹੱਥ ਖ਼ਾਲੀ <br/>
Ad Position 24