ਵੱਖ-ਵੱਖ ਥਾੲੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
06-01-2026
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਕੇਸਰੀ ਬਾਗ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | 11 ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਗੁਰਮੁੱਖ ਸਿੰਘ ਦੇ ਰਾਗੀ ਜਥੇ ਨੇ ਸ਼ਬਦ ਗਾਇਣ ਕੀਤਾ ਤੇ ਮੱਸਾ ਸਿੰਘ ਮਾਡਲ ਟਾਊਨ ਵਾਲਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਅਰਦਾਸ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਸਮਾਗਮ 'ਚ ਸ਼ਾਮਲ ਹੋਈਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਜਸਪਾਲ ਨਾਹਰ, ਰਾਜ ਕੁਮਾਰ, ਜਗਜੀਤ ਸਹਿਗਲ, ਧਰਮਵੀਰ ਸਿੰਘ, ਹਰੀ ਸਿੰਘ, ਸਤਨਾਮ ਸਿੰਘ, ਗੁਰਪਾਲ ਸਿੰਘ, ਰਾਜਾ ਸਿੰਘ, ਮੋਹਨ ਸਿੰਘ ਵਾਲੀਆ, ਵਿਨੋਦ ਕੁਮਾਰ, ਬੀਬੀ ਅਮਰਜੀਤ ਕੌਰ, ਬੀਬੀ ਹਰਦੀਪ ਕੌਰ, ਬੀਬੀ ਨੀਲਮ, ਬੀਬੀ ਬਲਵਿੰਦਰ ਕੌਰ, ਬੀਬੀ ਪਿੰਕੀ, ਬੀਬੀ ਜਸ ਰਾਣੀ, ਬੀਬੀ ਕਮਲਾ, ਬੀਬੀ ਸਤਿੰਦਰ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਮਨਜੀਤ ਕੌਰ, ਬੀਬੀ ਸੁਖਮਨੀ ਕੌਰ, ਰੇਸ਼ਮ ਸਿੰਘ, ਸ਼ਾਹਪ੍ਰੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਭੁਲੱਥ, (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਗਰਬੀ ਦੇ ਗੁਰਦੁਆਰਾ 1ਓ ਸਾਹਿਬ ਵਿਖੇ ਸੰਗਤਾਂ ਵਲੋਂ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਅੱਜ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਭਾਈ ਮੱਖਣ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ ਕਥਾ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਮੁਨੀਮ ਵੱਲੋਂ ਸਟੇਜ ਸੰਚਾਲਕ ਦੀ ਭੂਮਿਕਾ ਨਿਭਾਉਂਦੇ ਹੋਏ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਭਾਈ ਨਿਰਮਲ ਸਿੰਘ ਢਿੱਲੋਂ ਭੁਲੱਥ, ਕਰਮਜੀਤ ਸਿੰਘ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਖੁਰਾਣਾ, ਸਤਨਾਮ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਪਲਵਿੰਦਰ ਸਿੰਘ ਬਾਜਵਾ, ਰਾਜ ਕੁਮਾਰ ਬਹਿਲ, ਗੁਰਦੇਵ ਸਿੰਘ ਬਾਜਵਾ ਤੇ ਸੁਖਵਿੰਦਰ ਸਿੰਘ ਹਾਜ਼ਰ ਸਨ |
ਭੁਲੱਥ, (ਮਨਜੀਤ ਸਿੰਘ ਰਤਨ)- ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਸ਼ਰਕੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਭਾਈ ਦਵਿੰਦਰ ਸਿੰਘ ਦੇ ਕੀਰਤਨੀ ਜਥੇ, ਕਵੀਸ਼ਰੀ ਜਥਾ ਭਾਈ ਜੋਗਾ ਸਿੰਘ ਤੇ ਮਨਜੀਤ ਸਿੰਘ ਨੇ ਕਥਾ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਡਾ. ਮਾਨ ਸਿੰਘ, ਪ੍ਰਧਾਨ ਬਲਜਿੰਦਰ ਸਿੰਘ, ਕੈਸ਼ੀਅਰ ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਚਰਨ ਸਿੰਘ, ਸ਼ਰਨ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਲਖਵੰਤ ਸਿੰਘ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਕਰਨੈਲ ਸਿੰਘ, ਗੁਰਬਖ਼ਸ਼ ਸਿੰਘ ਘੁੰਮਣ, ਗੁਰਮੀਤ ਸਿੰਘ, ਪ੍ਰਧਾਨ ਮਹਿੰਦਰ ਸਿੰਘ, ਨਿਸ਼ਾਨ ਸਿੰਘ, ਬਖ਼ਸ਼ੀਸ਼ ਸਿੰਘ, ਹਰਪ੍ਰੀਤ ਸਿੰਘ ਗੋਲਡੀ, ਮਲਕੀਤ ਸਿੰਘ, ਅਵਤਾਰ ਸਿੰਘ, ਅੰਮਿ੍ਤਪਾਲ ਸਿੰਘ ਬੱਲ, ਮੋਹਨਬੀਰ ਸਿੰਘ ਬੱਲ, ਲਖਵਿੰਦਰ ਸਿੰਘ ਯੂ.ਕੇ. ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਭੁਲੱਥ, (ਮਨਜੀਤ ਸਿੰਘ ਰਤਨ)-ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਭੁਲੱਥ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲਾਂ ਰੱਖੇ ਗਏ ਪਾਠ ਦੇ ਉਪਰੰਤ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਸੈਕਟਰੀ ਸੰਗਤ ਸਿੰਘ ਨੇ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਇਆ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਖ਼ਜ਼ਾਨਚੀ ਅਮਰੀਕ ਸਿੰਘ, ਪੂਰਨ ਸਿੰਘ, ਮਿਸਤਰੀ ਸੰਤੋਖ ਸਿੰਘ, ਜੋਗਾ ਸਿੰਘ, ਜਸਵੀਰ ਸਿੰਘ ਮੁਲਤਾਨੀ, ਬਲਵਿੰਦਰ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ |
ਭੁਲੱਥ, (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਸਬ ਡਵੀਜ਼ਨ ਕਸਬਾ ਭੁਲੱਥ ਦੇ ਮੁਹੱਲਾ ਕਮਰਾਏ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਕਮਰਾਏ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਦਾ ਆਰੰਭ ਹੋਇਆ | ਨਗਰ ਕੀਰਤਨ ਦਾ ਸੰਗਤ ਵਲੋਂ ਸ਼ਰਧਾ ਪੂਰਵਕ ਸਵਾਗਤ ਕੀਤਾ ਗਿਆ ਤੇ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ | ਕੀਰਤਨੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਸੰਤੋਖ ਸਿੰਘ, ਬਲਬੀਰ ਸਿੰਘ, ਭੁਪਿੰਦਰ ਸਿੰਘ, ਨਿਸ਼ਾਨ ਸਿੰਘ, ਮਾੜਾ ਸਿੰਘ, ਜੋਗਾ ਸਿੰਘ, ਬਲਵਿੰਦਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਕਮਰਾਏ, ਮੋਹਣ ਸਿੰਘ, ਧਿਆਨ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਨਿਰੰਜਨ ਸਿੰਘ, ਪਰਮਜੀਤ ਸਿੰਘ, ਤਰਲੋਕ ਸਿੰਘ, ਲਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਸੁਲਤਾਨਪੁਰ ਲੋਧੀ, (ਥਿੰਦ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਤੋਂ ਫੁੱਲਾਂ ਨਾਲ ਸਜਾਈ ਹੋਈ ਸੁੰਦਰ ਪਾਲਕੀ ਵਿਚ ਪੰਜ ਪਿਆਰਿਆਂ ਦੀ ਯੋਗ ਅਗਵਾਈ ਵਿਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਸਰਪ੍ਰਸਤੀ ਹੇਠ ਸਜਾਏ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰਦਿਆਂ ਫ਼ੁਲ ਵਰਸਾ ਕੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਇਆ | ਇਸ ਮੌਕੇ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਵੱਲੋਂ ਸਮੂਹ ਨਗਰ ਨੂੰ ਵਧਾਈ ਦਿੱਤੀ ਗਈ | ਨਗਰ ਕੀਰਤਨ ਮੌਕੇ ਗਤਕਾ ਪਾਰਟੀ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ | ਨਗਰ ਕੀਰਤਨ ਮੌਕੇ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਇਲਾਹੀ ਕੀਰਤਨ ਨਾਲ ਜੋੜਿਆ ਗਿਆ | ਵੱਖ-ਵੱਖ ਨਗਰਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਗੁਰੂ ਘਰ ਵਿਖੇ ਪਹੁੰਚਣ 'ਤੇ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਪੰਜ ਪਿਆਰਿਆਂ ਤੇ ਸੰਗਤਾਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ |
ਕਾਲਾ ਸੰਘਿਆਂ, (ਬਲਜੀਤ ਸਿੰਘ ਸੰਘਾ)- ਦਸਮ ਪਿਤਾ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਾ ਸੰਘਿਆਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਕਾਹਨ ਦਾਸ ਤੋਂ ਪੂਰੇ ਜਾਹੋ ਜਲਾਲ ਨਾਲ ਅਰੰਭ ਹੋਇਆ | ਗੁਰਦੁਆਰਾ ਬਾਬਾ ਕਾਹਨ ਦਾਸ ਤੋਂ ਅਰੰਭ ਹੋ ਕੇ ਗੁਰਦੁਆਰਾ ਘੰਟਾ ਘਰ, ਮੇਨ ਬਾਜ਼ਾਰ ਤੋਂ ਵਿਸ਼ਵਕਰਮਾ ਮੰਦਿਰ ਚੌਕ, ਗੁਰਦੁਆਰਾ ਖ਼ਾਸ ਕਾਲਾ, ਮੇਨ ਬੱਸ ਸਟੈਂਡ, ਭਗਵਾਨ ਵਾਲਮੀਕ ਗੁਰਦੁਆਰਾ ਖ਼ਾਸ ਕਾਲਾ, ਇਤਿਹਾਸਕ ਗੁਰਦੁਆਰਾ ਟਾਂਵੀਂ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਘੰਟਾ ਘਰ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਸੰਪੂਰਨ ਹੋਇਆ | ਇਸ ਮੌਕੇ ਪ੍ਰਸਿੱਧ ਢਾਡੀ ਜਥਾ ਗਿਆਨੀ ਸੁਰਿੰਦਰ ਸਿੰਘ ਸਾਜਨ ਵੱਲੋਂ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ | ਗ੍ਰੰਥੀ ਗਿਆਨੀ ਅਵਤਾਰ ਸਿੰਘ ਸਿੱਧੂ, ਗਾਇਕ ਰੂਪ ਲਾਲ ਨਵਾਂ ਪਿੰਡ ਅਤੇ ਪਾਲਕੀ ਸਾਹਿਬ ਦੇ ਨਾਲ ਸ਼ਬਦ ਪੜ੍ਹ ਕੇ ਬੀਬੀਆਂ ਨੇ ਵੀ ਹਾਜ਼ਰੀ ਭਰੀ | ਨਗਰ ਕੀਰਤਨ ਦੇ ਹਰ ਪੜਾਅ ਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਲੰਗਰ ਲਗਾਏ ਗਏ | ਸਥਾਨਕ ਕਸਬੇ ਵਿਖੇ ਸਥਿਤ ਸਾਹਿਬਜ਼ਾਦਾ ਅਜੀਤ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਵੱਲੋਂ ਨਰਿੰਦਰ ਸਿੰਘ ਸੰਘਾ ਦੀ ਅਗਵਾਈ 'ਚ ਗਤਕੇ ਦੇ ਜੌਹਰ ਵਿਖਾਏ ਗਏ | ਇਸ ਮੌਕੇ ਪਰਮਜੀਤ ਸਿੰਘ ਬੱਸਣ ਪ੍ਰਧਾਨ ਗੁਰਦੁਆਰਾ ਬਾਬਾ ਕਾਹਨ ਦਾਸ, ਪੋ੍ਰਫੈਸਰ ਜਗਤਾਰ ਸਿੰਘ ਸੰਘਾ, ਮਨਪ੍ਰੀਤ ਮੋਨੂੰ, ਬਹਾਦਰ ਸਿੰਘ ਭਾਰਗਵ, ਭੁਪਿੰਦਰ ਸਿੰਘ ਭੰਵਰਾ, ਛਿੰਦਾ ਸ਼ਹਿਰੀਆ, ਸ਼ਰਨਜੀਤ ਛੰਨਾ, ਜੀਤਾ ਕੋਸਲ ਕੈਟਰ, ਕੁਲਦੀਪ ਸਿੰਘ ਕੰਬੋਜ, ਗੁਰਮੀਤ ਸਿੰਘ ਬੱਸਣ, ਕੁਲਦੀਪ ਲੂੰਬਾ, ਮੈਨੇਜਰ ਜੋਗਿੰਦਰ ਸਿੰਘ, ਰਣਜੋਧ ਸਿੰਘ ਖ਼ਾਲਸਾ, ਹਰਮਿੰਦਰ ਸਿੰਘ ਸੰਘਾ, ਪਵਿੱਤਰ ਸਿੰਘ ਪਿੱਤਾ, ਕਸ਼ਮੀਰ ਸਿੰਘ ਸੰਘਾ, ਸਰਬਣ ਸਿੰਘ ਸੰਘਾ, ਮੇਹਲਾ ਸੰਘਾ, ਸੁਖਵਿੰਦਰ ਸਿੰਘ ਪਦਮ, ਬਲਰਾਜ ਪੁਰੇਵਾਲ, ਅਮਰੀਕ ਸਿੰਘ ਮੀਕਾ, ਬਲਦੇਵ ਸਿੰਘ ਦੇਵ, ਗਿ: ਨਿਰਮਲ ਸਿੰਘ ਸੰਘਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਬੇਗੋਵਾਲ, (ਸੁਖਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਬੇਗੋਵਾਲ ਤੋਂ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਦੀ ਦੇਖ-ਰੇਖ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੇ ਰਸਤੇ ਦੌਰਾਨ ਸੰਗਤ ਲਈ ਚਾਹ, ਪਕੌੜੇ, ਫਲ ਤੇ ਹੋਰ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ਨਗਰ ਕੀਰਤਨ ਬਾਜ਼ਾਰ ਦੇ ਵੱਖ-ਵੱਖ ਥਾਵਾਂ 'ਤੇ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਨੂੰ ਸਮਾਪਤ ਹੋਇਆ ਤੇ ਬੀਬੀ ਜਗੀਰ ਕੌਰ ਵਲੋਂ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਪੋ੍ਰਫ਼ੈਸਰ ਜਸਵੰਤ ਸਿੰਘ, ਰਾਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ, ਬਿਕਰਮਜੀਤ ਸਿੰਘ ਵਿੱਕੀ, ਗੁਰਮੁਖ ਸਿੰਘ ਗ੍ਰੰਥੀ, ਹਰਵਿੰਦਰ ਸਿੰਘ, ਪਿੰ੍ਰਸੀਪਲ ਸੇਵਾ ਸਿੰਘ ਭਦਾਸ, ਸਰਬਜੀਤ ਸਿੰਘ ਸਦਿਉੜਾ, ਅਮਰੀਕ ਸਿੰਘ ਪੀ. ਏ., ਮਾਸਟਰ ਫੁੰਮਣ ਸਿੰਘ, ਅਜੀਤਪਾਲ ਬੰਟੀ, ਦਲਜੀਤ ਕੌਰ, ਗੁਰਦੀਪ ਕੌਰ, ਸੁਰਜੀਤ ਸਿੰਘ ਨੰਬਰਦਾਰ, ਧਿਆਨ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |