21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਕੀਤਾ ਨਸ਼ਾ ਛੁਡਾਉ ਕੇਂਦਰ ਦਾ ਦੌਰਾ

Ad Position 21
No active advertisement
ਅਜੀਤ ਡੈਸਕ 06-01-2026
ਕਪੂਰਥਲਾ, 5 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹਿਰਦੇਜੀਤ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਵਿਚ ਅਥਾਰਿਟੀ ਦੇ ਮੈਂਬਰਾਂ ਨੇ ਨਸ਼ਾ ਛੁਡਾਉ ਕੇਂਦਰ ਤੇ ਨਵਕਿਰਨ ਕੇਂਦਰ ਸਿਵਲ ਹਸਪਤਾਲ ਕਪੂਰਥਲਾ ਦਾ ਦੌਰਾ ਕਰਕੇ ਨਸ਼ਾ ਛੁਡਾਉ ਕੇਂਦਰ ਵਿਚ ਦਾਖਲ ਵਿਅਕਤੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਹਿਰਦੇਜੀਤ ਸਿੰਘ ਨੇ ਕਿਹਾ ਕਿ ਸਾਨੂੰ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੇ ਬੱਚਿਆਂ ਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਆਪਣੇ ਇਤਿਹਾਸਕ ਪਿਛੋਕੜ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਨਸ਼ਿਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ਪ੍ਰਚਾਰ ਸਮੱਗਰੀ ਵੀ ਵੰਡੀ ਗਈ | ਇਸੇ ਸਬੰਧ ਵਿਚ ਹੀ ਏ.ਡੀ.ਆਰ. ਸੈਂਟਰ ਟਰੇਨਿੰਗ ਹਾਲ ਕਪੂਰਥਲਾ 'ਚ ਨਸ਼ਿਆਂ ਤੋਂ ਦੂਰ ਰਹਿਣ ਲਈ ਇਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਤਪਾਲ ਚੀਫ਼ ਲੀਗਲ ਏਡ ਕੌਂਸਲ ਕਪੂਰਥਲਾ ਵਲੋਂ ਸਮੂਹ ਜੁਡੀਸ਼ੀਅਲ ਸਟਾਫ਼, ਐਲ.ਏ. ਡੀ.ਸੀ. ਸਟਾਫ਼ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰਾਂ ਨੂੰ ਸਹੁੰ ਚੁਕਾਈ ਗਈ | ਚੀਫ਼ ਲੀਗਲ ਏਡ ਡਿਫੈਂਸ ਕੌਂਸਲਰ ਨੇ ਕਿਹਾ ਕਿ ਪਰਿਵਾਰ, ਸਮਾਜ ਤੇ ਦੇਸ਼ ਦੀ ਭਲਾਈ ਲਈ ਸਿਹਤਮੰਦ, ਸੁਚੇਤ ਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਨਸ਼ਾ ਛੁਡਾਉ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਈਸ਼ਰਵਾਲ, ਖਜੂਰਲਾ, ਡੱਲਾ, ਭਗਵਾਨਪੁਰ 'ਚ ਸੈਮੀਨਾਰ ਕਰਵਾਏ ਗਏ ਜਿਸ ਵਿਚ ਵਕੀਲਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਣੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਭੋਪਾਲ ਜਠੇਰੇ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 11 ਨੂੰ <br/> ਅਗਲੀ ਖ਼ਬਰ ਵੱਖ-ਵੱਖ ਥਾੲੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24