21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰਦੁਆਰਾ ਭੋਪਾਲ ਜਠੇਰੇ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 11 ਨੂੰ <br/>

Ad Position 21
No active advertisement
ਅਜੀਤ ਡੈਸਕ 06-01-2026
ਕਪੂਰਥਲਾ, 5 ਜਨਵਰੀ (ਵਿ.ਪ੍ਰ.)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 11 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ 10 ਜਨਵਰੀ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਜਾਵੇਗਾ, ਜੋ ਗਰੀਨ ਪਾਰਕ, ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਪੰਜਾਬੀ ਬਾਗ, ਗੁਰਦੁਆਰਾ ਤਪ ਅਸਥਾਨ, ਬਾਬਾ ਦਇਆ ਰਾਮ, ਸਿੱਧੂ ਕਾਰਨਰ, ਲਿਟਲ ਏਾਜਲ ਕੋ-ਐੱਡ ਸਕੂਲ ਤੇ ਗਰੇਟਰ ਕੈਲਾਸ਼, ਬਾਬਾ ਦੀਪ ਸਿੰਘ ਨਗਰ ਤੇ ਪੀਰ ਚੌਧਰੀ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 11 ਜਨਵਰੀ ਦਿਨ ਐਤਵਾਰ ਨੂੰ ਪਾਏ ਜਾਣਗੇ | ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਤੇ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਲਿਆਂ ਦੇ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵੱਡੇ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ-ਮੰਗਲ ਸਿੰਘ ਭੱਟੀ <br/> ਅਗਲੀ ਖ਼ਬਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਕੀਤਾ ਨਸ਼ਾ ਛੁਡਾਉ ਕੇਂਦਰ ਦਾ ਦੌਰਾ
Ad Position 24