21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵੱਡੇ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ-ਮੰਗਲ ਸਿੰਘ ਭੱਟੀ <br/>

Ad Position 21
No active advertisement
ਅਜੀਤ ਡੈਸਕ 06-01-2026
ਕਪੂਰਥਲਾ, 5 ਜਨਵਰੀ (ਵਿ.ਪ੍ਰ.)- ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਉਪ ਚੇਅਰਮੈਨ ਤੇ ਪਿੰਡ ਬੂੜੇਵਾਲ ਦੇ ਸਾਬਕਾ ਸਰਪੰਚ ਮੰਗਲ ਸਿੰਘ ਭੱਟੀ ਨੰਬਰਦਾਰ ਨੇ ਇਕ ਬਿਆਨ ਵਿਚ ਕਿਹਾ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵੱਡੇ ਬਹੁਮਤ ਨਾਲ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ 2022 ਵਿਚ ਜਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਉਸ ਸਮੇਂ ਵਿਚ ਪੰਜਾਬ ਵਿਚ ਬਹੁਤ ਸਾਰੇ ਵਿਕਾਸ ਕਾਰਜ ਹੋਏ ਤੇ 2022 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੇ 3 ਹਲਕਿਆਂ ਤੋਂ ਕਾਂਗਰਸ ਤੇ ਸੁਲਤਾਨਪੁਰ ਲੋਧੀ ਹਲਕੇ ਤੋਂ 1 ਹਲਕੇ ਤੋਂ ਰਾਣਾ ਇੰਦਰਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕੀਤੀ | ਉਨ੍ਹਾਂ ਕਿਹਾ ਕਿ ਕਪੂਰਥਲਾ ਹਲਕੇ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਆਪੋ ਆਪਣੇ ਹਲਕਿਆਂ ਵਿਚ ਲੋਕਾਂ ਦੇ ਅੰਗ ਸੰਗ ਰਹਿ ਕੇ ਕੰਮ ਕਰ ਰਹੇ ਹਨ | ਹਲਕੇ ਦੇ ਲੋਕ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ ਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਉਨ੍ਹਾਂ ਨੂੰ ਵੱਡੇ ਬਹੁਮਤ ਨਾਲ ਜਿਤਾਉਣਗੇ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਗੁਰਦੁਆਰਾ ਭੋਪਾਲ ਜਠੇਰੇ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 11 ਨੂੰ <br/>
Ad Position 24