ਭੁਲੱਥ, 5 ਜਨਵਰੀ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਥਾਣਾ ਮੁਖੀ ਭੁਲੱਥ ਐਸ.ਐਚ.ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਤਹਿਸੀਲ ਚੌਂਕ ਭੁਲੱਥ ਪੁੱਜੀ ਤਾਂ ਇਤਲਾਹ ਮਿਲੀ ਕਿ ਮੁਆਫੀ ਵਾਲਾ ਖੂਹ ਨਜ਼ਦੀਕ ਖੱਸਣ ਰੋਡ 'ਤੇ ਸਥਿਤ ਦੋ ਨੌਜਵਾਨ ਸ਼ਰੇਆਮ ਨਸ਼ੇ ਦਾ ਸੇਵਨ ਕਰ ਰਹੇ ਹਨ, ਜਦੋਂ ਪੁਲਿਸ ਪਾਰਟੀ ਵੱਲੋਂ ਦੱਸੀ ਗਈ ਜਗ੍ਹਾ 'ਤੇ ਰੇਡ ਕੀਤੀ ਗਈ ਤਾਂ ਉੱਥੇ ਦੋ ਮੋਨੇ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ, ਜਿਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਂਅ ਮਨਪ੍ਰੀਤ ਸਿੰਘ ਉਰਫ਼ ਟੂਲਿਪ ਵਾਸੀ ਭੁਲੱਥ ਤੇ ਦੂਜੇ ਨੇ ਆਪਣਾ ਨਾਂਅ ਜੀਵਨ ਰਾਵਤ ਉਰਫ਼ ਤੀਲਾ ਵਾਸੀ ਭੁਲੱਥ ਦੱਸਿਆ | ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |