ਕਪੂਰਥਲਾ, 5 ਜਨਵਰੀ (ਸਡਾਨਾ)- ਪ੍ਰੈੱਸ ਕਲੱਬ ਕਪੂਰਥਲਾ ਦੇ ਸਰਪ੍ਰਸਤ ਤੇ ਸੀਨੀਅਰ ਪੱਤਰਕਾਰ ਹਰਨੇਕ ਸਿੰਘ ਜੈਨਪੁਰੀ ਦੇ ਮਾਤਾ ਭਜਨ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਜੈਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਸ਼ਰਧਾਂਜਲੀ ਸਮਾਗਮ ਦੌਰਾਨ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਹਲਕਾ ਕਪੂਰਥਲਾ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਮਾਤਾ ਭਜਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਸੀਨੀਅਰ ਪੱਤਰਕਾਰ ਹਰਨੇਕ ਸਿੰਘ ਜੈਨਪੁਰੀ ਵਲੋਂ ਪੱਤਰਕਾਰਤਾ ਦੇ ਖੇਤਰ ਵਿਚ ਕੀਤੇ ਜਾਂਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਆਏ ਸ਼ੋਕ ਮਤੇ ਵੀ ਪੜ੍ਹੇ ਗਏ | ਸ਼ਰਧਾਂਜਲੀ ਸਮਾਗਮ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ, 'ਆਪ' ਦੇ ਸੂਬਾ ਸੰਯੁਕਤ ਸਕੱਤਰ ਪਰਵਿੰਦਰ ਸਿੰਘ ਢੋਟ, ਸਾਬਕਾ ਏਅਰ ਫੋਰਸ ਅਧਿਕਾਰੀ ਦੀਦਾਰ ਸਿੰਘ, ਵਿਕਰਮਜੀਤ ਸਿੰਘ ਥਿੰਦ, ਅੰਤਰਰਾਸ਼ਟਰੀ ਹਾਕੀ ਖਿਡਾਰੀ ਬਲਜੀਤ ਸਿੰਘ ਚੰਦੀ, ਅਸ਼ੋਕ ਗੁਪਤਾ, ਬਖਸ਼ੀਸ਼ ਸਿੰਘ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਪਿ੍ੰਸੀਪਲ ਪ੍ਰੋਮਿਲਾ ਅਰੋੜਾ, ਉੱਘੇ ਰਾਇਸ ਮਿੱਲਰ ਜੈਪਾਲ ਗੋਇਲ, ਸੇਵਾ ਮੁਕਤ ਰੇਂਜ ਅਫ਼ਸਰ ਜਗਦੀਸ਼ ਸਿੰਘ, ਪਿਆਰਾ ਸਿੰਘ ਮਜ਼ਾਦਪੁਰ, ਕੁਲਵੰਤ ਸਿੰਘ ਜੋਸਨ, ਡੀ.ਟੀ.ਐਫ. ਆਗੂ ਜੋਤੀ ਮਹਿੰਦਰੂ, ਐਸ.ਡੀ.ਓ. ਜਗੀਰ ਸਿੰਘ, ਜੇ.ਈ. ਹਰਜਿੰਦਰ ਸਿੰਘ, ਇੰਸਪੈਕਟਰ ਬਲਬੀਰ ਸਿੰਘ, ਸਰਪੰਚ ਮੇਜਰ ਸਿੰਘ, ਬਾਬਾ ਅਵਤਾਰ ਸਿੰਘ, ਕੇਂਦਰੀ ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਐੱਨ.ਐੱਸ. ਕੰਗ, ਸੈਂਟਰਲ ਯੂਨੀਵਰਸਿਟੀ ਦੇ ਪ੍ਰੋ. ਡਾ. ਰੂਬਲ ਕਨੌਜੀਆ, ਸੰਦੀਪ ਭੱਲਾ ਸੁਪਰਡੈਂਟ ਹਿੰਦੂ ਕੰਨਿਆ ਕਾਲਜ, ਰਜਿੰਦਰ ਸਿੰਘ, ਮਨਜੀਤ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |