21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 06-01-2026
ਕਪੂਰਥਲਾ, 5 ਜਨਵਰੀ (ਅਮਰਜੀਤ ਕੋਮਲ)- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਬੀਤੀ ਰਾਤ 11 ਵਜੇ ਬਿਆਸ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ | ਉਹ 85 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾਈ ਆਗੂ ਦਵਿੰਦਰਬੀਰ ਸਿੰਘ ਚਾਹਲ, ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਸੰਯੁਕਤ ਸਮਾਜ ਮੋਰਚੇ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਜੋਸਨ, ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰਜੀਤ ਸਿੰਘ ਭੁੱਲਰ, ਸੇਵਾ-ਮੁਕਤ ਐਸ.ਈ. ਚਰਨ ਕਮਲ ਔਜਲਾ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ, ਸਾਬਕਾ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਜਾਤੀਕੇ, ਸਰਬਜੀਤ ਸਿੰਘ ਬੇਦੀ, ਧਾਰਮਿਕ ਆਗੂ ਜਥੇ. ਜਸਵਿੰਦਰ ਸਿੰਘ ਬੱਤਰਾ, ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਜਥੇ. ਜਗਜੀਤ ਸਿੰਘ ਸ਼ੰਮੀ, ਕਮਲਜੀਤ ਸਿੰਘ ਐਸ.ਐਲ.ਈ. ਬੈਲਟਿੰਗ, ਸੁਖਜੀਤ ਸਿੰਘ ਢੱਪਈ, ਜਥੇ. ਗੁਰਦਿਆਲ ਸਿੰਘ, ਰਤਨ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ ਕਾਦੂਪੁਰ ਤੇ ਹੋਰ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਬਕਾ ਟਰਾਂਸਪੋਰਟ ਮੰਤਰੀ ਦਾ ਅੰਤਿਮ ਸੰਸਕਾਰ 7 ਜਨਵਰੀ ਨੂੰ ਸ਼ਾਮ 5 ਵਜੇ ਡੇਰਾ ਬਿਆਸ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਬਲਜੀਤ, ਕਰਮਜੀਤ <br/> ਅਗਲੀ ਖ਼ਬਰ ਔਰਤਾਂ 'ਤੇ ਅੱਤਿਆਚਾਰ ਤੇ ਰਾਜਨੀਤਕ ਗੁੰਡਾਗਰਦੀ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24