21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਹਾਇਕ ਕਮਿਸ਼ਨਰ ਵਲੋਂ ਸਮੱਸਿਆਵਾਂ ਹੱਲ ਕਰਨ ਦੀ ਹਦਾਇਤ <br/>

Ad Position 21
No active advertisement
ਅਜੀਤ ਡੈਸਕ 06-01-2026
ਜਲੰਧਰ, 5 ਜਨਵਰੀ (ਸ਼ਿਵ)- ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸੜਕ ਸਫ਼ਾਈ ਮਿਸ਼ਨ ਤਹਿਤ ਅੱਜ ਸਹਾਇਕ ਕਮਿਸ਼ਨਰ ਸ੍ਰੀ ਵਿਕਰਾਂਤ ਵਰਮਾ ਤੇ ਕਾਰਪੋਰੇਸ਼ਨ ਇੰਜੀ. ਸੁਖਵਿੰਦਰ ਸਿੰਘ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਮੁਆਇਨਾ ਕੀਤਾ ਗਿਆ | ਇਸ ਦੌਰਾਨ ਅੰਮਿ੍ਤਸਰ ਬਾਈਪਾਸ ਤੋਂ ਸਲੇਮਪੁਰ ਰੋਡ (ਨਹਿਰ ਦੇ ਨਾਲ-ਨਾਲ) ਅੰਮਿ੍ਤਸਰ ਬਾਈਪਾਸ ਤੋਂ ਬੁਲੰਦਪੁਰ ਰੋਡ (ਗਊਸ਼ਾਲਾ ਦੇ ਸਾਹਮਣੇ ਤੇ ਅੱਗੇ) ਤੇ ਗਦਾਈਪੁਰ ਰੋਡ ਤੋਂ ਬਿਸਤ ਦੁਆਬ ਕਰਾਸਿੰਗ ਤੱਕ ਦੇ ਇਲਾਕਿਆਂ ਦਾ ਦੌਰਾ ਕੀਤਾ ਗਿਆ | ਮੌਕੇ ਉੱਤੇ ਸੜਕਾਂ ਉੱਤੇ ਕੂੜੇ ਦੇ ਢੇਰ ਤੇ ਕਈ ਥਾਵਾਂ 'ਤੇ ਸੀਵਰੇਜ ਓਵਰਫ਼ਲੋ ਦੀ ਸਮੱਸਿਆ ਸਾਹਮਣੇ ਆਈ | ਮੁਆਇਨੇ ਦੌਰਾਨ ਪਾਈਆਂ ਗਈਆਂ ਖ਼ਾਮੀਆਂ ਨੂੰ ਤੁਰੰਤ ਦੂਰ ਕਰਨ ਲਈ ਸਿਹਤ ਸ਼ਾਖਾ ਤੇ ਸੰਬੰਧਿਤ ਸ਼ਾਖਾਵਾਂ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਫ਼ੌਰੀ ਕਾਰਵਾਈ ਕਰਨ ਦੇ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ | ਨਿਗਮ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਜਾਵੇ ਤੇ ਸੀਵਰੇਜ ਨਾਲ ਸੰਬੰਧਿਤ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ¢

Ad Position 22
No active advertisement
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਪ੍ਰਕਾਸ਼ ਪੁਰਬ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਬਲਜੀਤ, ਕਰਮਜੀਤ <br/>
Ad Position 24