21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-01-2026
ਸੁਭਾਨਪੁਰ, 5 ਜਨਵਰੀ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਐਸ. ਐਚ. ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਏ.ਐਸ. ਆਈ. ਸੁਖਵਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਇਕ ਬੰਦ ਪਈ ਹਵੇਲੀ ਹਮੀਰਾ ਦੇ ਨਜ਼ਦੀਕ ਪਹੰੁਚੇ ਤਾਂ ਦੋ ਵਿਅਕਤੀ ਬੈਠੇ ਦਿਖਾਈ ਦਿੱਤੇ | ਪੁਲਿਸ ਪਾਰਟੀ ਨੂੰ ਦੇਖ ਕੇ ਇਕ ਮੋਮੀ ਲਿਫ਼ਾਫ਼ਾ ਜ਼ਮੀਨ 'ਤੇ ਸੁੱਟ ਕੇ ਭੱਜ ਗਏ ਜਿਨ੍ਹਾਂ ਨੂੰ ਕਾਬੂ ਕਰਕੇ ਜਦੋਂ ਨਾਂਅ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਵਾਰੀ-ਵਾਰੀ ਆਪਣਾ ਨਾਂਅ ਮਨਜੀਤ ਸਿੰਘ ਪੁੱਤਰ ਜਸਵੀਰ ਸਿੰਘ ਤੇ ਦੂਸਰੇ ਨੇ ਆਪਣਾ ਨਾਂਅ ਜਗਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਦੋਨੋਂ ਵਾਸੀ ਪਿੰਡ ਧਾਲੀਵਾਲ ਬੇਟ ਥਾਣਾ ਢਿਲਵਾਂ ਦੱਸਿਆ | ਦੋਨਾਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ ਅਗਲੀ ਖ਼ਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਓਮਾਨ 'ਚ ਫਸੀਆਂ ਪੰਜਾਬ ਦੀਆਂ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀ
Ad Position 24