ਫਗਵਾੜਾ, 5 ਜਨਵਰੀ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਮਹੇੜੂ ਨਜ਼ਦੀਕ ਸਰਕਾਰੀ ਸਕੂਲ ਹਰਦਾਸਪੁਰ ਰੋਡ ਲਾਗੇ ਇੱਕ ਵਿਅਕਤੀ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਪੁਲਯਾਲਾ ਰੋਨਕ ਰੈਡੀ ਪੁੱਤਰ ਰਾਮਗੋਪਾਲ ਰੈਡੀ ਹਾਲ ਵਾਸੀ ਹੈਪੀ ਲਿਵਿੰਗ ਪੀ.ਜੀ. ਲਾਅ ਗੇਟ ਮਹੇੜੂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਐਸ.ਪੀ ਨੇ ਦੱਸਿਆ ਕਿ ਪੁਲਿਸ ਨੇ ਪੁਰਾਣੀ ਜੇਲ੍ਹ ਬੰਗਾ ਰੋਡ ਲਾਗਿਉਂ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਮਧੁਰ ਮਾਗੋ ਉਰਫ਼ ਨੋਨਾ ਪੁੱਤਰ ਰਾਕੇਸ਼ ਕੁਮਾਰ ਵਾਸੀ ਮੁਹੱਲਾ ਵੇਦਾ ਹਾਊਸ ਤੇ ਬੁੱਧਰਾਜ ਪੁੱਤਰ ਦੇਸ ਰਾਜ ਵਾਸੀ ਪਿੰਡ ਕੁੱਕੜ ਵਜੋਂ ਹੋਈ ਹੈ |