26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੁੱਖ ਸਾਗਰ ਕਲੋਨੀ ਨੇੜਿਓ ਨੌਜਵਾਨ ਦੀ ਲਾਸ਼ ਬਰਾਮਦ <br/>

Ad Position 21
No active advertisement
ਅਜੀਤ ਡੈਸਕ 07-01-2026

ਕਪੂਰਥਲਾ, 6 ਜਨਵਰੀ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਰੋਡ 'ਤੇ ਸਥਿਤ ਸੁੱਖ ਸਾਗਰ ਕਲੋਨੀ ਨੇੜੇ ਖੇਤਾਂ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਾਗਰ ਜੋ ਕਿ ਬੀਤੇ ਦੋ ਦਿਨ ਤੋਂ ਲਾਪਤਾ ਸੀ ਅਤੇ ਉਹ ਆਪਣੀ ਭੈਣ ਦੇ ਪਿੰਡ ਡੋਲੇ ਤੋਂ ਬੱਸ ਵਿਚ ਸਵਾਰ ਹੋ ਕੇ ਕਪੂਰਥਲਾ ਵੱਲ ਨੂੰ ਆ ਆਇਆ ਸੀ, ਜਿਸ ਨੇ ਚਰਚ ਵਿਚ ਜਾਣਾ ਸੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਥਾਣਾ ਸਿਟੀ ਨੂੰ ਦਰਖਾਸਤ ਵੀ ਦਿੱਤੀ ਸੀ | ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਏ.ਐੱਸ.ਆਈ. ਬਲਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਸੁੱਖ ਸਾਗਰ ਕਲੋਨੀ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਹਿਚਾਣ ਸਾਗਰ ਪੁੱਤਰ ਸੁਰਿੰਦਰਪਾਲ ਵਾਸੀ ਨਡਾਲੀ ਵਜੋਂ ਹੋਈ ਹੈ ਅਤੇ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਸਮਾਜ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਦਿੱਤੇ ਕਪੂਰਥਲਾ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ 'ਆਪ' ਆਗੂ ਨੇ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਹਮਲਾਵਰਾਂ ਦੀ ਗਿ੍ਫ਼ਤਾਰੀ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨ...
Ad Position 24