26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਰੋਡ ਸੰਘਰਸ਼ ਕਮੇਟੀ ਨੇ ਟਿੱਬਾ ਵਿਖੇ ਐਕਸਪ੍ਰੈੱਸ ਵੇਅ ਦਾ ਕੰਮ ਰੋਕ ਕੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਪਿੰਡ ਟਿੱਬਾ ਦੇ ਨਜ਼ਦੀਕ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਉਸਾਰੇ ਜਾ ਰਹੇ ਐਕਸਪੈੱ੍ਰਸ ਵੇਅ ਦਾ ਕੰਮ ਰੋਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਡ ਸੰਘਰਸ਼ ਕਮੇਟੀ ਦੇ ਆਗੂ ਤੇ ਪ੍ਰਭਾਵਿਤ ਕਿਸਾਨ | (ਸੱਜੇ) ਹਾਈਵੇ ਦਾ ਕੰਮ ਰੋਕੇ ਜਾਣ ਤੋਂ ਬਾਅਦ ਧਰਨੇ ਵਾਲੇ ਸਥਾਨ ਨੇੜੇ ਖੜ੍ਹੇ ਟਿੱਪਰ | ਤਸਵੀਰ. ਲਾਡੀ ਸਟੂਡੀਓ<br/> 07-01-2026

ਸੁਲਤਾਨਪੁਰ ਲੋਧੀ, 6 ਜਨਵਰੀ (ਥਿੰਦ)-ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੇ 22 ਪਿੰਡਾਂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਕਰਕੇ ਉਸਾਰੇ ਜਾ ਰਹੇ ਦਿੱਲੀ ਕਟੜਾ ਤੇ ਜਾਮਨਗਰ ਬਠਿੰਡਾ ਐਕਸਪੈੱ੍ਰਸ ਵੇਅ ਦੇ ਨਿਰਮਾਣ ਕਾਰਜ ਪ੍ਰਸ਼ਾਸਨ ਤੇ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਮੰਗਾਂ ਨਾ ਮੰਨੇ ਜਾਣ 'ਤੇ ਅੱਕੇ ਹੋਏ ਪ੍ਰਭਾਵਿਤ ਕਿਸਾਨਾਂ ਨੇ ਅੱਜ ਟਿੱਬਾ ਵਿਖੇ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਰੋਕ ਦਿੱਤੇ ਤੇ ਅਣਮਿਥੇ ਸਮੇਂ ਲਈ ਧਰਨਾ ਲਾ ਦਿੱਤਾ | ਇਸ ਮੌਕੇ ਪ੍ਰਭਾਵਿਤ ਕਿਸਾਨਾਂ ਨੇ ਡੀ.ਆਰ.ਓ. ਕਪੂਰਥਲਾ, ਨੈਸ਼ਨਲ ਹਾਈਵੇ ਅਥਾਰਿਟੀ ਤੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹ ਆਪਣੇ ਹੱਕਾਂ ਤੋਂ ਪਿੱਛੇ ਨਹੀਂ ਹਟਣਗੇ ਤੇ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਸੰਘਰਸ਼ ਕਰਨਗੇ | ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਅਵਤਾਰ ਸਿੰਘ ਮੀਰੇ, ਇੰਦਰਜੀਤ ਸਿੰਘ ਲਿਫਟਰ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਅਮਰਜੀਤ ਸਿੰਘ ਟਿੱਬਾ, ਤਰਸੇਮ ਸਿੰਘ, ਜਸਵਿੰਦਰ ਕੌਰ ਟਿੱਬਾ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਤੇ ਪ੍ਰਸ਼ਾਸਨ ਕਿਸਾਨਾਂ ਨੂੰ ਤਿੰਨ ਸਾਲਾਂ ਤੋਂ ਧੋਖੇ ਵਿਚ ਰੱਖ ਰਿਹਾ ਹੈ | ਜ਼ਮੀਨਾਂ ਦਾ ਮੁਆਵਜ਼ਾ ਮਾਰਕੀਟ ਰੇਟ ਤੋਂ ਘੱਟ ਦਿੱਤੇ ਜਾਣ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੇ ਆਰਬੀਟੇਰੇਟਰ ਦਾ ਦਰਵਾਜ਼ਾ ਖੜਕਾਇਆ | ਆਰਬੀਟੇਰੇਟਰ ਵੱਲੋਂ ਦਿੱਤੇ ਫ਼ੈਸਲੇ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਨੇ ਮੰਨਣ ਤੋਂ ਇਨਕਾਰੀ ਹੁੰਦਿਆਂ ਸੈਸ਼ਨ ਕੋਰਟ ਵਿਚ ਚੈਲੰਜ ਕਰ ਦਿੱਤਾ |ਜਦ ਕਿ ਨੈਸ਼ਨਲ ਹਾਈਵੇ ਅਥਾਰਿਟੀ ਨੇ ਜ਼ਮੀਨਾਂ ਦਾ ਕਬਜ਼ਾ ਲੈ ਕੇ ਨਿਰਮਾਣ ਕਾਰਜ ਜਾਰੀ ਰੱਖੇ |ਰੋਡ ਸੰਘਰਸ਼ ਕਮੇਟੀ ਅਤੇ ਪ੍ਰਭਾਵਿਤ ਕਿਸਾਨਾਂ ਨੇ ਪ੍ਰਸ਼ਾਸਨ ਤੱਕ ਪਹੁੰਚ ਕੀਤੀ, ਪਰ ਪ੍ਰਸ਼ਾਸਨ ਨੇ ਲਾਰੇ ਲੱਪੇ ਵਿਚ ਹੀ ਰੱਖਿਆ | ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅੰਡਰ ਪਾਸ, ਰਸਤੇ,ਪਾਈਪ ਲਾਈਨਾਂ ਆਦਿ ਦਾ ਕੋਈ ਪ੍ਰਬੰਧ ਨਹੀਂ ਕੀਤਾ | ਉਨ੍ਹਾਂ ਨੇ ਕਿਹਾ ਕਿ ਡੀ ਆਰ ਓ ਕਪੂਰਥਲਾ ਨੂੰ ਵਾਰ ਵਾਰ ਮੰਗਾਂ ਸਬੰਧੀ ਯਾਦ ਕਰਵਾਇਆ ਗਿਆ, ਪਰ ਉਨ੍ਹਾਂ ਨੇ ਵੀ ਟਾਲਮਟੋਲ ਦੀ ਨੀਤੀ ਅਪਣਾਈ ਰੱਖੀ | ਇਸ ਮੌਕੇ ਪੀੜਤ ਕਿਸਾਨਾਂ ਨੇ ਕੁੱਝ ਅਧਿਕਾਰੀਆਂ ਤੇ ਖੱਜਲ ਖ਼ੁਆਰ ਕਰਨ ਤੇ ਪੈਸੇ ਮੰਗਣ ਦੇ ਸਿੱਧੇ ਦੋਸ਼ ਵੀ ਲਾਏ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਅਣਮਿਥੇ ਸਮੇਂ ਲਈ ਧਰਨੇ ਬੈਠ ਗਏ ਹਨ ਤੇ ਜਦੋਂ ਤੱਕ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਮੰਗਾਂ ਨਹੀਂ ਮੰਨ ਲੈਂਦੇ, ਉਨ੍ਹਾਂ ਚਿਰ ਉਹ ਧਰਨਾ ਨਹੀਂ ਚੁੱਕਣਗੇ ਤੇ ਨਾ ਹੀ ਨਿਰਮਾਣ ਕਾਰਜ ਹੋਣਗੇ | ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਅਸੀਂ ਹਰ ਤਰ੍ਹਾਂ ਦਾ ਸਹਿਯੋਗ, ਪਰ ਉਨ੍ਹਾਂ ਨੇ ਸਾਡੇ ਨਾਲ ਧੋਖਾ ਕੀਤਾ | ਇਸ ਮੌਕੇ ਧਰਨੇ 'ਤੇ ਬੈਠੇ ਕਿਸਾਨਾਂ ਨਾਲ਼ ਗੱਲਬਾਤ ਕਰਨ ਲਈ ਤਹਿਸੀਲਦਾਰ ਪਰਮਿੰਦਰ ਸਿੰਘ, ਡੀ.ਐਸ.ਪੀ. ਧਰੇਂਦਰ ਵਰਮਾ, ਡੀ.ਐਸ.ਪੀ. ਹਰਗੁਰਦੇਵ ਸਿੰਘ ਜੰਮੂ, ਨਾਇਬ ਤਹਿਸੀਲਦਾਰ ਗੌਰਵ ਬਾਂਸਲ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਸਰਵਨ ਸਿੰਘ, ਕਾਨੂੰਗੋ ਬਖ਼ਸ਼ੀਸ਼ ਸਿੰਘ ਪਹੁੰਚੇ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਤੋਂ ਪੂਰੀ ਤਰ੍ਹਾਂ ਸਹਿਮਤ ਹਨ ਅਤੇ ਹੱਲ ਕਰਵਾਉਣਗੇ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਧਰਨਾ ਸਮਾਪਤ ਕਰਕੇ ਆਪਣੇ ਘਰਾਂ ਨੂੰ ਜਾਣ, ਪਰ ਪ੍ਰਭਾਵਿਤ ਕਿਸਾਨਾਂ ਨੇ ਕਿਹਾ ਕਿ ਉਹ ਲਗਾਤਾਰ ਧਰਨਾ ਦੇਣਗੇ ਅਤੇ ਪ੍ਰਸ਼ਾਸਨ ਤੇ ਭਰੋਸਾ ਨਹੀਂ ਕਰਨਗੇ | ਇਸ ਮੌਕੇ ਅਧਿਕਾਰੀਆਂ ਨੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ 8 ਜਨਵਰੀ ਨੂੰ ਧਰਨੇ ਵਾਲੇ ਸਥਾਨ 'ਤੇ ਮੰਗਾਂ ਦੇ ਹੱਲ ਲਈ ਮੀਟਿੰਗ ਕਰਨ ਦਾ ਭਰੋਸਾ ਦਿੱਤਾ | ਕਿਸਾਨਾਂ ਨੇ ਕਿਹਾ ਕਿ ਸਾਡੀਆਂ ਕੀਮਤੀ ਜ਼ਮੀਨਾਂ ਨੈਸ਼ਨਲ ਹਾਈਵੇ ਅਥਾਰਿਟੀ ਨੇ ਕੋਡੀਆਂ ਦੇ ਭਾਅ ਐਕਵਾਇਰ ਕਰ ਲਈਆਂ ਹਨ ਤੇ ਹੁਣ ਕੋਈ ਇਨਸਾਫ਼ ਨਹੀਂ ਦੇ ਰਹੇ | ਖ਼ਬਰ ਲਿਖੇ ਜਾਣ ਤੱਕ ਸੜਕ ਤੇ ਮਿੱਟੀ ਪਾ ਰਹੇ ਟਿੱਪਰ ਰੋਕ ਦਿੱਤੇ ਗਏ ਸਨ | ਇਸ ਮੌਕੇ ਸ਼ਿੰਗਾਰਾ ਸਿੰਘ ਟਿੱਬਾ,ਤਰਸੇਮ ਸਿੰਘ, ਪਿਆਰਾ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ, ਨਵਦੀਪ ਸਿੰਘ ਮੈਰੀਪੁਰ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ ਅਮਾਨੀਪੁਰ, ਜਸਵਿੰਦਰ ਸਿੰਘ ਟਿੱਬਾ, ਹਰਜੀਤ ਸਿੰਘ ਜਾਰਜਪੁਰ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਆਪ

Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਿ੍ਸ਼ਨ ਲਾਲ ਕੱਕੜ ਯਾਦਗਾਰੀ ਕਿ੍ਕਟ ਟੂਰਨਾਮੈਂਟ ਦਾ ਫਾਈਨਲ ਅੱਜ <br/> ਅਗਲੀ ਖ਼ਬਰ 69ਵੀਂ ਆਲ ਇੰਡੀਆ ਰੇਲਵੇ ਗੋਲਫ ਚੈਂਪੀਅਨਸ਼ਿਪ ਆਰ. ਸੀ. ਐਫ. ਅੱਜ ਤੋਂ <br/>
Ad Position 24