ਸੁਲਤਾਨਪੁਰ ਲੋਧੀ, 6 ਜਨਵਰੀ (ਨਰੇਸ਼ ਹੈਪੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359 ਵਾਂ ਪ੍ਰਕਾਸ਼ ਪੁਰਬ ਪਿੰਡ ਆਹਲੀ ਕਲਾਂ ਗੁਰਦੁਆਰਾ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਅਸਥਾਨ ਤੇ ਪ੍ਰਬੰਧਕਾਂ ਵੱਲੋਂ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਜਿਸ ਵਿਚ ਹੜ੍ਹਾਂ ਵੇਲੇ ਵੱਡੀਆਂ ਸੇਵਾਵਾਂ ਨਿਭਾਉਣ ਵਾਲੇ ਸੰਤਾਂ ਮਹਾਂਪੁਰਖਾਂ ਅਤੇ ਹੋਰ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਪਿੰਡ ਆਹਲੀ ਕਲਾਂ ਤੇ ਆਹਲੀ ਖ਼ੁਰਦ ਦੀ ਸੰਗਤ ਵੱਲੋਂ ਕੀਤਾ ਗਿਆ | ਸਮਾਗਮ ਦੌਰਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਗੁਰਬਾਣੀ ਦੀ ਕਥਾ ਸੁਣਾਈ | ਉਨ੍ਹਾਂ ਕਿਹਾ ਤੇ ਆਹਲੀ ਕਲਾਂ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਸਾਰੇ ਹੀ ਮਹਾਂਪੁਰਸ਼ਾਂ ਨਾਲ ਬਹੁਤ ਪਿਆਰ ਹੈ | ਸਮਾਗਮ ਵਿਚ ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ, ਪਦਮਸ਼੍ਰੀ ਸੰਤ ਬਲਵੀਰ ਸਿੰਘ ਸੀਚੇਵਾਲ, ਸੰਤ ਬਾਬਾ ਗਿਆਨ ਸਿੰਘ ਮਨਿਆਲਾ ਵਾਲੇ, ਬਾਬਾ ਜਸਪਾਲ ਸਿੰਘ ਨੀਲਾ, ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੇ ਜਥੇਦਾਰ ਜਗਰੂਪ ਸਿੰਘ, ਮੈਨੇਜਰ ਗੁਰਦੁਆਰਾ ਬੇਬੇ ਨਾਨਕੀ ਭਾਈ ਗੁਰਦਿਆਲ ਸਿੰਘ ਯੂ. ਕੇ., ਬਾਬਾ ਹਾਕਮ ਸਿੰਘ ਸਰਹਾਲੀ ਸਾਹਿਬ ਵਾਲੇ, ਗਿਆਨੀ ਕਰਨਜੀਤ ਸਿੰਘ ਹਜ਼ੂਰੀ ਕਥਾਵਾਚਕ ਸ਼੍ਰੀ ਬੇਰ ਸਾਹਿਬ, ਗ੍ਰੰਥੀ ਬਾਬਾ ਗੁਰਜੀਤ ਸਿੰਘ, ਜਥੇਦਾਰ ਅਵਤਾਰ ਸਿੰਘ ਭਰੋਆਣਾ, ਕਵੀਸ਼ਰ ਭਾਈ ਰਾਜ ਸਿੰਘ ਆਹਲੀ ਕਲਾਂ, ਸਮਿੰਦਰ ਸਿੰਘ ਸਰਪੰਚ ਆਹਲੀ, ਗੁਰਜੰਟ ਸਿੰਘ ਸੰਧੂ ਸਾਬਕਾ ਚੇਅਰਮੈਨ, ਕਿਸਾਨ ਆਗੂ ਰਛਪਾਲ ਸਿੰਘ ਸੰਧੂ, ਜਥੇਦਾਰ ਰਣਜੀਤ ਸਿੰਘ ਆਹਲੀ ਖ਼ੁਰਦ, ਤਰਲੋਚਨ ਸਿੰਘ, ਗੁਰਸੇਵਕ ਸਿੰਘ ਬਲੇਰੀਆ, ਸੁਖਚੈਨ ਸਿੰਘ ਲੰਗਰ ਇੰਚਾਰਜ, ਕੇਵਲ ਸਿੰਘ, ਅਜੈਬ ਸਿੰਘ ਸਰਪੰਚ, ਮਲੂਕ ਸਿੰਘ ਮਾਨ, ਬਲਜਿੰਦਰ ਸਿੰਘ, ਸੁਖਚੈਨ ਸਿੰਘ, ਨਿਰਵੈਰ ਸਿੰਘ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ, ਡਾ. ਅਮਨਪ੍ਰੀਤ ਸਿੰਘ, ਸੰਤੋਖ ਸਿੰਘ, ਰੇਸ਼ਮ ਸਿੰਘ, ਬਾਬਾ ਸੁਖਪਾਲ ਸਿੰਘ, ਗ੍ਰੰਥੀ ਰਣਜੋਧ ਸਿੰਘ, ਗੁਰਬੀਰ ਸਿੰਘ ਢਿੱਲੋਂ, ਜਗੀਰ ਸਿੰਘ, ਸੁਖਦੇਵ ਸਿੰਘ, ਅਰਸ਼ਦੀਪ ਸਿੰਘ, ਗਿਆਨੀ ਬੰਤਾ ਸਿੰਘ, ਗੁਰਚਰਨ ਸਿੰਘ, ਪ੍ਰਗਟ ਸਿੰਘ, ਮਲਕੀਤ ਸਿੰਘ, ਕੇਵਲ ਸਿੰਘ, ਕਰਤਾਰਾ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਸਿੰਘ, ਜਸਵੰਤ ਸਿੰਘ ਸੰਧੂ, ਰਣਜੋਧ ਸਿੰਘ ਸੰਧੂ ਫਾਰਮ ਮੰਡ ਵਾਲੇ, ਸਰੂਪ ਸਿੰਘ, ਮਨਵੀਰ ਸਿੰਘ, ਤਜਿੰਦਰ ਸਿੰਘ, ਪਵਨਦੀਪ ਸਿੰਘ, ਹਰਪਾਲ ਸਿੰਘ, ਜੋਬਨਪ੍ਰੀਤ ਸਿੰਘ, ਗੁਰਲਾਲ ਸਿੰਘ, ਗੁਰਮਨ ਸਿੰਘ, ਅਮਿਤੋਜ ਸਿੰਘ, ਅੰਮਿ੍ਤਪਾਲ ਸਿੰਘ, ਗਰਦੌਰ ਸਿੰਘ ਯੂਥ ਆਗੂ, ਕੁਲਬੀਰ ਸਿੰਘ ਨੰਬਰਦਾਰ, ਸੁਖਮਨ ਸਿੰਘ, ਜੀਵਨ ਸਿੰਘ, ਅੰਮਿ੍ਤਪਾਲ ਸਿੰਘ, ਭਾਈ ਸੁਖਦੇਵ ਸਿੰਘ ਡੱਲਾ ਕਥਾਵਾਚਕ ਆਦਿ ਵੀ ਹਾਜ਼ਰ ਸਨ |