26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਕਪੂਰਥਲਾ ਇਕਾਈ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-01-2026
ਕਪੂਰਥਲਾ, 6 ਜਨਵਰੀ (ਵਿ.ਪ੍ਰ.)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਖਹਿਰਾ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਦਫ਼ਤਰ ਵਿਚ ਹੋਈ | ਮੀਟਿੰਗ ਵਿਚ ਗੁਰਪ੍ਰੀਤ ਸਿੰਘ ਗਿੱਲ ਐਸ.ਪੀ. ਹੈੱਡ ਕੁਆਰਟਰ ਤੇ ਡੀ.ਐਸ.ਪੀ.ਡੀ. ਹਰਗੁਰਦੇਵ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਵਿਚ ਐਸੋਸੀਏਸ਼ਨ ਦੇ ਆਗੂਆਂ ਨੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਪਿਛਲੇ ਦਿਨੀਂ ਬੁਢਾਵਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਭਾਗ ਲੈਣ 'ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ | ਮੀਟਿੰਗ ਵਿਚ ਸੇਵਾ ਮੁਕਤ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਦਲਬੀਰ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਨੂੰ ਅਜੇ ਤੱਕ 16 ਪ੍ਰਤੀਸ਼ਤ ਡੀ.ਏ. ਦੀ ਬਕਾਏ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ ਦੇ ਅੰਤ ਵਿਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਐਸੋਸੀਏਸ਼ਨ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਰਿਟਾ: ਡੀ.ਐਸ.ਪੀ. ਸ਼ਿਵਦੇਵ ਸਿੰਘ ਕਾਹਲੋਂ, ਰਿਟਾ: ਡੀ.ਐਸ.ਪੀ. ਸਰੂਪ ਸਿੰਘ, ਸੁੱਚਾ ਸਿੰਘ, ਤਰਸੇਮ ਲਾਲ, ਬਲਕਾਰ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵਕ ਮੈਂਬਰ ਪੰਚਾਇਤ ਮਹਿੰਦਰ ਸਿੰਘ ਦਾ ਦਿਹਾਂਤ <br/> ਅਗਲੀ ਖ਼ਬਰ ਆਹਲੀ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24