ਭੁਲੱਥ, 6 ਜਨਵਰੀ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਵਸਨੀਕ ਮੈਂਬਰ ਪੰਚਾਇਤ ਤੇ ਉੱਘੇ ਸਮਾਜ ਸੇਵਕ ਮਹਿੰਦਰ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਅੱਜ ਦੁਪਹਿਰੋਂ ਬਾਅਦ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ | ਮਹਿੰਦਰ ਸਿੰਘ ਸਮਾਜ ਸੇਵੀ ਸੰਸਥਾ ਮਾਤਾ ਸਾਹਿਬ ਕੌਰ ਦੇ ਮੈਂਬਰ ਸਨ, ਜਿਨ੍ਹਾਂ ਵੱਲੋਂ ਆਪਣੀ ਸੰਸਥਾ ਨਾਲ ਮਿਲ ਕੇ ਅਨੇਕਾਂ ਲੋਕ ਭਲਾਈ ਦੇ ਕੰਮ ਵੱਧ ਚੜ ਕੇ ਕੀਤੇ ਤੇ ਹੜ੍ਹਾਂ ਦੌਰਾਨ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਵੱਧ ਚੜ ਕੇ ਆਪਣਾ ਯੋਗਦਾਨ ਪਾਇਆ | ਉਹ ਆਪਣੇ ਪਿੱਛੇ ਪਰਿਵਾਰ ਵਿਚ ਪਤਨੀ ਤੇ ਇੱਕ ਬੇਟਾ ਛੱਡ ਗਏ ਹਨ, ਉਨ੍ਹਾਂ ਦੇ ਦਿਹਾਂਤ ਤੇ ਵੱਖ-ਵੱਖ ਰਾਜਨੀਤਿਕ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |