ਭੁਲੱਥ, 6 ਜਨਵਰੀ (ਮੇਹਰ ਚੰਦ ਸਿੱਧੂ)-ਪਿੰਡ ਬਾਗਵਾਨਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਪ੍ਰਧਾਨ ਨਿਸ਼ਾਨ ਸਿੰਘ ਜ਼ੋਨ ਨਡਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਤੇ ਮਜ਼ਦੂਰ ਮਾਰੂ ਨੀਤੀਆਂ ਦੀ ਵਿਰੋਧਤਾ ਕੀਤੀ ਗਈ ਤੇ ਇਕੱਤਰ ਹੋਏ ਸਾਥੀਆਂ ਨੂੰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਡਟ ਕੇ ਸੰਘਰਸ਼ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਆਗੂਆਂ ਵਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਿੱਪ ਵਾਲੇ ਮੀਟਰ ਲਾਹ ਕੇ ਬਿਜਲੀ ਦਫ਼ਤਰ ਵਿਖੇ ਜਮਾਂ ਕਰਾਉਣ ਤੇ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ ਗਏ ਲੋਕਾਂ ਦੀ ਹੋ ਰਹੀ ਲੁੱਟ ਖਸੁੱਟ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਮੀਟਿੰਗ ਦੌਰਾਨ ਦੂਜੀ ਵਾਰ ਸੁਖਵਿੰਦਰ ਸਿੰਘ ਕੰਗ ਇਕਾਈ ਬਾਗਵਾਨਪੁਰ ਦੇ ਪ੍ਰਧਾਨ ਚੁਣੇ ਗਏ | ਇਸ ਮੌਕੇ ਜ਼ੋਨ ਪ੍ਰਧਾਨ ਨਡਾਲਾ ਨਿਸ਼ਾਨ ਸਿੰਘ ਨੇ ਬੋਲਦਿਆਂ ਕਿਹਾ ਕਿ ਪਿੰਡ ਬਾਗਵਾਨਪੁਰ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਕੰਮ ਹੋਵੇ ਸਭ ਤੋਂ ਪਹਿਲਾਂ ਇਕਾਈ ਬਾਗਵਾਨਪੁਰ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ ਚੁਣੀ ਗਈ ਕਮੇਟੀ ਨੂੰ ਸਨਮਾਨ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਦੇ ਝੰਡੇ ਭੇਟ ਕੀਤੇ ਗਏ | ਇਸ ਮੌਕੇ ਮਨਰੇਗਾ ਬਾਰੇ ਵੀ ਚਰਚਾ ਕੀਤੀ ਗਈ | ਇਸ ਮੌਕੇ ਬਲਵਿੰਦਰ ਸਿੰਘ ਬਾਗੜੀਆਂ ਪ੍ਰਧਾਨ, ਬਾਬਾ ਬਲਦੇਵ ਸਿੰਘ ਜ਼ੋਨ ਖ਼ਜ਼ਾਨਚੀ, ਗੁਰਵਿੰਦਰ ਸਿੰਘ ਪੈੱ੍ਰਸ ਸਕੱਤਰ, ਸਰਪੰਚ ਪਲਵਿੰਦਰ ਸਿੰਘ ਬੂਲੇ, ਪ੍ਰਧਾਨ ਸੁਖਵਿੰਦਰ ਸਿੰਘ ਕੰਗ, ਅਮਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਖ਼ਜ਼ਾਨਚੀ, ਬਚਿੱਤਰ ਸਿੰਘ ਕੰਗ ਸਹਾਇਕ ਕੈਸ਼ੀਅਰ, ਬਾਬਾ ਬਲਵੀਰ ਸਿੰਘ ਸਕੱਤਰ, ਜੋਗਾ ਸਿੰਘ ਸਲਾਹਕਾਰ, ਅਰਵਿੰਦਰ ਸਿੰਘ ਪੈੱ੍ਰਸ ਸਕੱਤਰ, ਨਿਰਮਲ ਸਿੰਘ ਤੱਖਰ ਮੈਂਬਰ, ਮਹਿੰਦਰ ਸਿੰਘ ਤੱਖਰ, ਹਰਭਜਨ ਸਿੰਘ, ਮਾਨ ਸਿੰਘ ਘੋਤੜਾ, ਬੀਬੀ ਸਤਵਿੰਦਰ ਕੌਰ, ਮਹਿੰਦਰ ਕੌਰ, ਬਲਜੀਤ ਕੌਰ, ਰਣਜੀਤ ਕੌਰ, ਹਰਵਿੰਦਰ ਕੌਰ, ਸਤਨਾਮ ਕੌਰ, ਗੁਰਮੀਤ ਕੌਰ ਤੇ ਹੋਰ ਹਾਜ਼ਰ ਸਨ |