26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-01-2026
ਨਡਾਲਾ, 6 ਜਨਵਰੀ (ਰਘਬਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸਾਲ 2025 ਵਿਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (ਡੀ.ਏ.) ਨਾ ਦੇਣ 'ਤੇ ਗਹਿਰੀ ਨਾਰਾਜ਼ਗੀ ਜਤਾਈ | ਆਗੂਆਂ ਨੇ ਕਿਹਾ ਕਿ ਡੀ.ਏ. ਨਾ ਮਿਲਣਾ ਸਿਰਫ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਨਿਰਾਸ਼ਾ ਨਹੀਂ, ਸਗੋਂ ਇਹ ਪੰਜਾਬ ਦੇ ਵਿੱਤੀ ਸੰਕਟ ਦੀ ਵੀ ਗੰਭੀਰ ਤਸਵੀਰ ਪੇਸ਼ ਕਰਦਾ ਹੈ | ਉਨ੍ਹਾਂ ਦੱਸਿਆ ਕਿ ਲੱਖਾਂ ਸਰਕਾਰੀ ਮੁਲਾਜ਼ਮ ਤੇ ਪੈਨਸ਼ਨਰਾਂ ਨੂੰ ਉਮੀਦ ਸੀ ਕਿ ਸਾਲ ਦੇ ਅੰਤ ਤੱਕ ਸਰਕਾਰ ਵੱਲੋਂ ਕੁੱਝ ਰਾਹਤ ਦਿੱਤੀ ਜਾਵੇਗੀ, ਪਰ ਨਾ ਤਾਂ ਕੋਈ ਨਵਾਂ ਡੀ.ਏ. ਵਧਾਇਆ ਗਿਆ ਤੇ ਨਾ ਹੀ ਪੁਰਾਣੇ ਬਕਾਏ ਜਾਰੀ ਕੀਤੇ ਗਏ, ਜਿਸ ਨਾਲ ਉਨ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਹੋਰ ਵੱਧ ਗਈਆਂ ਹਨ | ਮੀਟਿੰਗ ਵਿਚ ਦੱਸਿਆ ਗਿਆ ਕਿ ਮਹਿੰਗਾਈ ਭੱਤਾ ਸਰਕਾਰੀ ਮੁਲਾਜ਼ਮਾਂ ਨੂੰ ਵਧਦੀ ਮਹਿੰਗਾਈ ਨਾਲ ਨਿਭਣ ਲਈ ਦਿੱਤਾ ਜਾਂਦਾ ਹੈ, ਜੋ ਆਮ ਤੌਰ 'ਤੇ ਸਾਲ ਵਿਚ ਦੋ ਵਾਰ ਜਨਵਰੀ ਤੇ ਜੁਲਾਈ ਕੇਂਦਰ ਸਰਕਾਰ ਵੱਲੋਂ ਵਧਾਇਆ ਜਾਂਦਾ ਹੈ ਤੇ ਰਾਜ ਸਰਕਾਰਾਂ ਵੱਲੋਂ ਅਪਣਾਇਆ ਜਾਂਦਾ ਹੈ | ਪੰਜਾਬ ਵਿਚ ਲਗਭਗ ਤਿੰਨ ਲੱਖ ਸਰਕਾਰੀ ਮੁਲਾਜ਼ਮ ਤੇ ਲੱਖਾਂ ਪੈਨਸ਼ਨਰ ਹਨ, ਜੋ ਡੀ.ਏ. ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦੇ ਹਨ | ਆਗੂਆਂ ਨੇ ਦਾਅਵਾ ਕੀਤਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਡੀ.ਏ. ਵਿਚ ਕੋਈ ਵਾਧਾ ਨਹੀਂ ਕੀਤਾ ਗਿਆ | ਉਨ੍ਹਾਂ ਯਾਦ ਦਵਾਇਆ ਕਿ ਪੰਜਾਬ ਸਰਕਾਰ ਨੇ ਆਖ਼ਰੀ ਵਾਰ ਡੀ.ਏ. ਦਾ ਵਾਧਾ ਸਾਲ 2024 ਵਿਚ ਕੀਤਾ ਸੀ | ਮੀਟਿੰਗ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਨੰੂ ਦਿੱਲੀ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕਰਨ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਨਾਲ ਹੀ ਹਾਲੀ ਚ ਹੋਏ ਪੱਤਰਕਾਰਾਂ ਖ਼ਿਲਾਫ਼ ਪਰਚੇ ਦਰਜ ਕਰਨ ਦੀ ਵੀ ਨਿਖੇਧੀ ਕੀਤੀ ਗਈ | ਮੀਟਿੰਗ ਵਿਚ ਡਾ. ਮੱਖਣ ਸਿੰਘ ਭੁਲੱਥ, ਲਖਵੀਰ ਸਿੰਘ ਪੰਡੋਰੀ, ਜੋਗਿੰਦਰ ਸਿੰਘ ਪੱਡਾ, ਚਰਨਜੀਤ ਸਿੰਘ ਢਿੱਲੋਂ, ਬਲਜੀਤ ਸਿੰਘ ਪੱਡਾ, ਦੇਸ ਰਾਜ, ਸੁਖਦੇਵ ਸਿੰਘ, ਨਾਨਕ ਚੰਦ, ਸਵਰਨ ਸਿੰਘ, ਕਿਸ਼ਨ ਲਾਲ, ਸਰਵਣ ਕੁਮਾਰ ਅਤੇ ਜਸਵੰਤ ਵਿਰਲੀ ਸਮੇਤ ਹੋਰ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੈਸਟੋਰੈਂਟ ਮਾਲਕ ਨੇ ਖ਼ੁਦ ਨੂੰ ਮਾਰੀ ਗੋਲੀ <br/> ਅਗਲੀ ਖ਼ਬਰ ਡੀ. ਏ. ਨਾ ਮਿਲਣ 'ਤੇ ਸਰਕਾਰ ਖ਼ਿਲਾਫ਼ ਰੋਸ <br/> ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ <br/>
Ad Position 24