ਭੁਲੱਥ, 6 ਜਨਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਵਾਰਡ ਨੰਬਰ-9 ਵਿਖੇ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤੇ ਸਭ ਤੋਂ ਪਹਿਲਾਂ ਰੱਖੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਰੇਸ਼ਮ ਸਿੰਘ ਦੇ ਕੀਰਤਨੀ ਜਥਿਆਂ ਨੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਬੀਬੀਆਂ ਵੱਲੋਂ ਕੀਤੇ ਗਏ ਕੀਰਤਨ ਤੋਂ ਇਲਾਵਾ ਕਥਾ ਵਾਚਕ ਗਿਆਨੀ ਮਹਿੰਦਰ ਸਿੰਘ ਜੀਰੇ ਵਾਲਿਆਂ ਨੇ ਆਪਣੀ ਕਥਾ ਰਾਹੀਂ ਸੰਗਤਾਂ ਨਾਮ ਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪ੍ਰਬੰਧਕਾਂ ਵੱਲੋਂ ਆਪਣੇ ਸੰਬੋਧਨ ਰਾਹੀ ਆਈਆਂ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਉਨ੍ਹਾਂ ਉਨ੍ਹਾਂ ਨੂੰ ਇੱਥੇ ਆਉਣ ਤੇ ਧੰਨਵਾਦ ਕਿਹਾ ਗਿਆ | ਇਸ ਮੌਕੇ ਡਾ. ਮੱਖਣ ਸਿੰਘ ਭੁਲੱਥ ਨੇ ਸਾਹਿਬ-ਏ-ਕਮਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਇਸ ਮੌਕੇ ਤੇ ਨਿਰਮਲ ਸਿੰਘ ਕੌਂਸਲਰ, ਜਗਤਾਰ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਮਹਿਮਦਪੁਰ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਰਾਮਗੜ੍ਹ, ਬਲਦੇਵ ਸਿੰਘ, ਭਾਈ ਪੂਰਨ ਸਿੰਘ, ਨਿਸ਼ਾਨ ਸਿੰਘ ਮੱਲੀ, ਨਿਸ਼ਾਨ ਸਿੰਘ, ਡਾਕਟਰ ਸੁਮੀਤ ਪਾਲ ਸਿੰਘ, ਆਕਾਸ਼ਦੀਪ, ਪ੍ਰਦੀਪ ਸਿੰਘ, ਸੁਰਿੰਦਰ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਮੋਨਕਾ, ਸਤਪਾਲ ਕੌਰ, ਹਰਬੰਸ ਕੌਰ, ਬਲਜੀਤ ਕੌਰ, ਰਾਣੀ, ਲਾਡੀ, ਪਰਮਜੀਤ ਕੌਰ, ਬਲਜੀਤ ਕੌਰ, ਸਪਨਾ, ਨੀਤੂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |