27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੰਨਣ ਪਰਿਵਾਰ ਵਲੋਂ ਡਾਇਲੈਸਿਸ ਸੈਂਟਰ ਨੂੰ 10 ਹਜ਼ਾਰ ਰੁਪਏ ਦੀ ਰਾਸ਼ੀ ਭੇਟ <br/>

Ad Position 21
No active advertisement
ਅਜੀਤ ਡੈਸਕ 07-01-2026
ਭੁਲੱਥ, 6 ਜਨਵਰੀ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨੂੰ ਸਮਰਪਿਤ ਮਨੁੱਖਤਾ ਦੀ ਸੇਵਾ ਦੇ ਫ਼ਲਸਫ਼ੇ 'ਤੇ ਪਹਿਰਾ ਦਿੰਦੇ ਮੁਫ਼ਤ ਡਾਇਲੈਸਿਸ ਸੈਂਟਰ ਭੁਲੱਥ ਨੂੰ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਭੁਲੱਥ ਦੇ ਰਹਿਣ ਵਾਲੇ ਉੱਘੇ ਸਮਾਜ ਸੇਵਕ ਮਾ. ਕੰਵਲਜੀਤ ਮੰਨਣ ਤੇ ਉਨ੍ਹਾਂ ਦੇ ਪੁੱਤਰ ਲਵਪ੍ਰੀਤ ਮੰਨਣ ਵੱਲੋਂ 10 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਸ਼ਹਿਬਜਾਦਿਆ ਦੀ ਸ਼ਹਾਦਤ ਨੂੰ ਨਮਸਕਾਰ ਕੀਤਾ | ਇਸ ਮੌਕੇ ਮਾ. ਮੰਨਣ ਨੇ ਕਿਹਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨਾਂ ਦਾ ਸਾਲ ਦੇ ਬਾਕੀ ਦਿਨਾਂ ਤੋਂ ਅਲੱਗ ਮਹੱਤਵ ਹੈ ਅਤੇ ਇਹ ਦਿਨ ਨਾਮ ਸਿਮਰਨ ਤੇ ਮਨੁੱਖਤਾ ਦੀ ਸੇਵਾ ਬਤੀਤ ਕੀਤੇ ਜਾਣ ਤਾਂ ਬਹੁਤ ਵਡਭਾਗਾ ਮਹਿਸੂਸ ਹੁੰਦਾ ਹੈ | ਉਨ੍ਹਾਂ ਡਾਇਲੈਸਿਸ ਸੈਂਟਰ ਪ੍ਰਬੰਧਕ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਡਾਇਲੈਸਿਸ ਸੈਂਟਰ ਦਾ ਮਨੁੱਖਤਾ ਦੀ ਸੇਵਾ ਵਿਚ ਵੱਡਾ ਯੋਗਦਾਨ ਹੈ | ਮੰਨਣ ਨੇ ਕਿਹਾ ਡਾਇਲੈਸਿਸ ਸੈਂਟਰ ਦੇ ਪ੍ਰਬੰਧਾਂ ਤੇ ਇਸ ਦੀ ਹੋਂਦ ਵਿਚ ਜਿੱਥੇ ਇਲਾਕੇ ਦੀਆਂ ਸੰਗਤਾਂ ਦਾ ਸਹਿਯੋਗ ਹੈ ਉੱਥੇ ਸਮਾਜ ਸੇਵੀ ਸੰਸਥਾ ਇੰਡੋ-ਅਮੈਰੀਕਨ ਸੋਸ਼ਲ ਵੈੱਲਫੇਅਰ ਸੋਸਾਇਟੀ ਦਾ ਵੱਡਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਮੈਨੂੰ ਖ਼ੁਸ਼ੀ ਮਹਿਸੂਸ ਹੁੰਦੀ ਕਿ ਮੈਂ ਬਤੌਰ ਮੈਂਬਰ ਇਸੇ ਸੈਂਟਰ ਵਿਚ ਸੇਵਾ ਨਿਭਾ ਰਿਹਾ ਹਾਂ ਅਤੇ ਸੰਗਤਾਂ ਦੀਆਂ ਸੇਵਾਵਾਂ ਤੋਂ ਬਹੁਤ ਪ੍ਰਸੰਨ ਹਾਂ | ਪ੍ਰਬੰਧਕ ਕਮੇਟੀ ਵਲੋਂ ਮੰਨਣ ਪਰਿਵਾਰ ਦੇ ਇਸ ਨੇਕ ਉਪਰਾਲੇ ਦੀ ਪ੍ਰਸੰਸਾ ਕੀਤੀ ਗਈ ਅਤੇ ਸੇਵਾ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਰਿੰਦਰ ਕੱਕੜ, ਮੋਹਨ ਸਿੰਘ ਡਾਲਾ, ਬਲਵਿੰਦਰ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਚੇਵਾਲ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਨੂੰ ਸਜਾਇਆ ਜਾਵੇਗਾ-ਸੁਰਜੀਤ ਸਿੰਘ ਸੀਚੇਵਾਲ <br/> ਅਗਲੀ ਖ਼ਬਰ ਰੋਡ ਸੰਘਰਸ਼ ਕਮੇਟੀ ਦੇ ਭਾਰੀ ਦਬਾਅ ਤੋਂ ਬਾਅਦ ਡੀ. ਆਰ. ਓ. ਤੇ ਹੋਰ ਅਧਿਕਾਰੀ ਧਰਨੇ ਵਾਲੀ ਥਾਂ 'ਤੇ ਪਹੁੰਚੇ <br/>
Ad Position 24