27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗਊਸ਼ਾਲਾ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਅਚਾਨਕ ਅੱਗ ਲੱਗੀ

Ad Position 21
No active advertisement
ਅਜੀਤ ਡੈਸਕ 07-01-2026
ਫਗਵਾੜਾ, 6 ਜਨਵਰੀ (ਹਰਜੋਤ ਸਿੰਘ ਚਾਨਾ)-ਇਥੋਂ ਦੇ ਗਊਸ਼ਾਲਾ ਬਾਜ਼ਾਰ 'ਚ ਅੱਜ ਬਿਜਲੀ ਦੀਆਂ ਤਾਰਾ ਨੂੰ ਅਚਾਨਕ ਅੱਗ ਲੱਗ ਗਈ ਪਰ ਫਾਇਰ ਬਿ੍ਗੇਡ ਵਲੋਂ ਮੌਕੇ 'ਤੇ ਪੁੱਜ ਕੇ ਕਾਬੂ ਪਾਉਣ ਕਾਰਨ ਬਚਾਅ ਹੋ ਗਿਆ | ਫਾਇਰ ਬਿ੍ਗੇਡ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਊਸ਼ਾਲਾ ਬਾਜ਼ਾਰ 'ਚ ਮਸਜਿਦ ਦੇ ਸਾਹਮਣੇ ਸਥਿਤ ਦੁਕਾਨਾਂ ਦੇ ਬਾਹਰ ਲੱਗੇ ਖੰਭੇ 'ਚ ਬਿਜਲੀ ਦੀਆਂ ਤਾਰਾਂ ਨੂੰ ਅੱਗ ਲੱਗ ਗਈ ਹੈ | ਉਨ੍ਹਾਂ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ | ਉਨ੍ਹਾਂ ਦੱਸਿਆ ਕਿ ਜੇਕਰ ਸਮੇਂ ਸਿਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਆਸ-ਪਾਸ ਦੀਆਂ ਦੁਕਾਨਾਂ ਨੂੰ ਅੱਗ ਲੱਗ ਸਕਦੀ ਸੀ, ਜਿਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ | ਘਟਨਾ ਦੌਰਾਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ |

Ad Position 22
No active advertisement
ਪਿਛਲੀ ਖ਼ਬਰ ਈ.ਓ. ਰਣਦੀਪ ਸਿੰਘ ਵੜੈਚ ਵਲੋਂ ਸਾਬਕਾ ਮੰਤਰੀ ਰਘਬੀਰ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸੀਚੇਵਾਲ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਨੂੰ ਸਜਾਇਆ ਜਾਵੇਗਾ-ਸੁਰਜੀਤ ਸਿੰਘ ਸੀਚੇਵਾਲ <br/>
Ad Position 24