27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਈ.ਓ. ਰਣਦੀਪ ਸਿੰਘ ਵੜੈਚ ਵਲੋਂ ਸਾਬਕਾ ਮੰਤਰੀ ਰਘਬੀਰ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 07-01-2026
ਕਪੂਰਥਲਾ, 6 ਜਨਵਰੀ (ਸਡਾਨਾ)-ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦੇ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਜਾਣ 'ਤੇ ਸਬ ਡਵੀਜ਼ਨ ਭੁਲੱਥ ਨਗਰ ਪੰਚਾਇਤ ਦੇ ਕਾਰਜਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਾਬਕਾ ਮੰਤਰੀ ਰਘਬੀਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਈ.ਓ. ਵੜੈਚ ਸਵ. ਰਘਬੀਰ ਸਿੰਘ ਦੇ ਪਰਿਵਾਰ ਦੇ ਕਾਫ਼ੀ ਨੇੜੇ ਹਨ | ਉਨ੍ਹਾਂ ਕਿਹਾ ਕਿ ਸਾਬਕਾ ਟਰਾਂਸਪੋਰਟ ਮੰਤਰੀ ਦੇ ਦਿਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਈ.ਓ. ਵੜੈਚ ਨੇ ਦੱਸਿਆ ਕਿ ਸਵ. ਰਘਬੀਰ ਸਿੰਘ ਨੇ ਲੰਮਾ ਸਮਾਂ ਸ਼ੋ੍ਰਮਣੀ ਅਕਾਲੀ ਦਲ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਸਰਕਾਰ ਵਿਚ ਮੰਤਰੀ ਬਣਨ ਦੇ ਨਾਲ ਨਾਲ ਉਹ ਵੱਖ-ਵੱਖ ਸੰਸਥਾਵਾਂ ਦੀ ਨੁਮਾਇੰਦਗੀ ਵੀ ਕਰਦੇ ਰਹੇ | ਉਨ੍ਹਾਂ ਦੱਸਿਆ ਕਿ ਸਵ. ਰਘਬੀਰ ਸਿੰਘ ਦਾ ਅੰਤਿਮ ਸੰਸਕਾਰ 7 ਜਨਵਰੀ ਨੂੰ ਸ਼ਾਮ 5 ਵਜੇ ਡੇਰਾ ਬਿਆਸ ਦੇ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਗਊਸ਼ਾਲਾ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਅਚਾਨਕ ਅੱਗ ਲੱਗੀ
Ad Position 24