ਕਪੂਰਥਲਾ, 6 ਜਨਵਰੀ (ਸਡਾਨਾ)-ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਮਰੀਕ ਸਿੰਘ ਵਾਸੀ ਬਾਬਾ ਬਕਾਲਾ ਨੇ ਦੱਸਿਆ ਕਿ ਕਥਿਤ ਦੋਸ਼ੀ ਜਸਕਰਨ ਸਿੰਘ ਵਾਸੀ ਮੁਹੱਲਾ ਕਿਲ੍ਹੇਵਾਲਾ ਨੇ ਉਸ ਦੇ ਲੜਕੇ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਠੱਗੀ ਮਾਰੀ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਇੰਚਾਰਜ ਆਰਥਿਕ ਅਪਰਾਧ ਸ਼ਾਖਾ ਤੇ ਡੀ.ਐਸ.ਪੀ. ਪੀ.ਬੀ.ਆਈ. ਵਲੋਂ ਕੀਤੀ ਗਈ ਅਤੇ ਦੋਸ਼ ਸਿੱਧ ਹੋਣ 'ਤੇ ਡੀ.ਏ. ਲੀਗਲ ਦੀ ਰਾਏ ਲੈਣ ਉਪਰੰਤ ਇਹ ਪੜ੍ਹਤਾਲ ਆਈ ਕਿ ਕਥਿਤ ਦੋਸ਼ੀ ਨੇ ਸ਼ਿਕਾਇਤਕਰਤਾ ਦੇ ਲੜਕੇ ਨੂੰ ਵਿਦੇਸ਼ ਭੇਜਣ ਲਈ ਉਨ੍ਹਾਂ ਨਾਲ ਦੋ ਲੱਖ ਰੁਪਏ ਦੀ ਠੱਗੀ ਮਾਰੀ | ਸਿਟੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਵਲੋਂ ਕੀਤੀ ਜਾ ਰਹੀ ਹੈ |