ਫਗਵਾੜਾ, 6 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾਜਲੰਧਰ ਨੈਸ਼ਨਲ ਹਾਈਵੇ 'ਤੇ ਲਵਲੀ ਯੂਨੀਵਰਸਿਟੀ ਦੇ ਨੇੜੇ ਵਾਪਰੇ ਭਿਆਨਕ ਸੜਕੀ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਐਸ.ਐਚ.ਓ ਸਦਰ ਕਿਰਪਾਲ ਸਿੰਘ ਨੇ ਦੱਸਿਆ ਕਿ ਮਿ੍ਤਕਾਂ ਦੀ ਪਛਾਣ ਮੁਕੇਸ਼ ਅਤੇ ਮੁਨਾਜ਼ਿਬ ਵਾਸੀ ਜੀਰਕਪੁਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਟਾਟਾ ਏਸ 'ਚ ਸਵਾਰ ਹੋ ਕੇ ਆ ਰਹੇ ਸਨ ਤੇ ਇਨ੍ਹਾਂ ਦੀ ਗੱਡੀ ਅੱਗੇ ਜਾ ਰਹੇ ਕਿਸੇ ਵਾਹਨ 'ਚ ਜ਼ੋਰ ਨਾਲ ਵੱਜੀ ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਕੁਚਲੀ ਗਈ ਤੇ ਇਨ੍ਹਾਂ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਪੁਲੀਸ ਨੇ ਬੜੀ ਮੁਸ਼ਕਿਲ ਨਾਲ ਇਨ੍ਹਾਂ ਨੂੰ ਬਾਹਰ ਕੱਢਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਵਾਹਨ 'ਤੇ ਜਲੰਧਰ 'ਚ ਸਮਾਨ ਉਤਾਰ ਕੇ ਜੀਰਕਪੁਰ ਵਾਪਸ ਜਾ ਰਹੇ ਸਨ ਤੇ ਇਹ ਹਾਦਸਾ ਦੇਰ ਰਾਤ ਦੇ ਸਮੇਂ ਵਾਪਰਿਆ | ਜਿਸ ਵਾਹਨ ਨਾਲ ਟਕਰਾਅ ਹੋਣ ਕਾਰਨ ਦੋਵਾਂ ਦੀ ਮੌਤ ਹੋਈ, ਉਹ ਵਾਹਨ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਲਾਸ਼ ਪੋਸਟ ਮਾਰਟਮ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤੀ |