27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੂਬੇ ਦੀ ਕਾਨੂੰਨ ਵਿਵਸਥਾ ਪੰਜਾਬ ਸਰਕਾਰ ਦੇ ਵੱਸੋਂ ਬਾਹਰ ਹੋਈ-ਜਥੇ. ਮੁਖ਼ਤਿਆਰ ਸਿੰਘ, ਭਿੰਡਰ, ਰਾਣਾ <br/>

Ad Position 21
No active advertisement
ਅਜੀਤ ਡੈਸਕ 07-01-2026
ਡਡਵਿੰਡੀ, 6 ਜਨਵਰੀ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਡਡਵਿੰਡੀ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਪੰਜਾਬ ਸਰਕਾਰ ਦੇ ਵਸੋਂ ਬਾਹਰ ਹੋ ਚੁੱਕੀ ਹੈ ਅਤੇ ਸੂਬੇ ਅੰਦਰ ਹਰ ਰੋਜ਼ ਸ਼ਰੇਆਮ ਕਤਲ ਹੋਣ ਲੱਗ ਪਏ ਹਨ | ਉਨ੍ਹਾਂ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਸੂਬੇ ਦੇ ਲੋਕ ਖ਼ੌਫ਼ ਦੇ ਸਾਏ ਵਿਚ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀ ਗੈਂਗਵਾਰ ਸੂਬੇ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ ਬਣ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਵੀ ਕਾਲੇ ਦੌਰ ਦੌਰਾਨ ਬਥੇਰਾ ਸੰਤਾਪ ਭੋਗ ਚੁੱਕੇ ਹਨ ਅਤੇ ਮੁੜ ਅਜਿਹੇ ਸੰਕਟ ਵੱਲ ਨਹੀਂ ਜਾਣਾ ਚਾਹੁੰਦੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਡਗਮਗਾਈ ਕਾਨੂੰਨ ਵਿਵਸਥਾ ਪ੍ਰਤੀ ਸੰਜੀਦਗੀ ਨਾਲ ਕੰਮ ਕਰੇ ਤਾਂ ਜੋ ਲੋਕਾਂ ਦੇ ਮਨਾਂ ਵਿਚੋਂ ਡਰ ਤੇ ਸਹਿਮ ਦਾ ਮਾਹੌਲ ਕੱਢਿਆ ਜਾ ਸਕੇ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਕਾਬੂ ਕਰਨ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਐਨ. ਐਸ. ਐਸ. ਕੈਂਪ ਦੇ ਦੂਜੇ ਦਿਨ ਕੱਢੀ ਰੈਲੀ <br/> ਅਗਲੀ ਖ਼ਬਰ ਸਿਰਜਣਾ ਕੇਂਦਰ ਵਲੋਂ ਬਿੰਦਰ ਕੋਲੀਆਂਵਾਲ ਦੇ ਨਾਵਲ 'ਸੁੰਨੇ ਰਹਿ ਗਏ ਆਲ੍ਹਣੇ' ਨੂੰ ਕੀਤਾ ਗਿਆ ਲੋਕ ਅਰਪਣ <br/>
Ad Position 24