ਕਪੂਰਥਲਾ, 6 ਜਨਵਰੀ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਲਗਾਏ ਗਏ 7 ਰੋਜ਼ਾ ਐਨ.ਐਸ.ਐਸ. ਕੈਂਪ ਦੇ ਦੂਜੇ ਦਿਨ ਵਿਦਿਆਰਥਣਾਂ ਨੇ ਐਨ.ਐਸ.ਐਸ. ਦੀ ਇੰਚਾਰਜ ਪ੍ਰੋ. ਕੁਲਦੀਪ ਕੌਰ ਦੀ ਦੇਖ ਰੇਖ ਹੇਠ ਰੈਲੀ ਕੱਢੀ, ਜੋ ਫੱਤੂਢੀਂਗਾ ਦੀ ਪਰਿਕਰਮਾ ਕਰਦੀ ਹੋਈ ਮੁੜ ਕਾਲਜ ਵਿਚ ਸਮਾਪਤ ਹੋਈ | ਰੈਲੀ ਵਿਚ ਸ਼ਾਮਲ ਵਿਦਿਆਰਥਣਾਂ ਨੇ ਪਿੰਡ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ, ਸਰਕਾਰੀ ਤੇ ਜਨਤਕ ਸੰਪਤੀ ਦੀ ਸੁਰੱਖਿਆ ਕਰਨ ਤੇ ਸਮਾਜ ਵਿਚ ਸਾਕਾਰਾਤਮਕ ਸੋਚ ਅਪਨਾਉਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਐਨ.ਐਸ.ਐਸ. ਨਾਲ ਸਬੰਧਿਤ ਵਿਦਿਆਰਥੀਆਂ ਵਲੋਂ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ |