ਕਪੂਰਥਲਾ, 6 ਜਨਵਰੀ (ਵਿ.ਪ੍ਰ.)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ 7 ਜਨਵਰੀ ਦਿਨ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਲਗਭਗ ਭੋਗ ਪਾ ਦਿੱਤਾ ਗਿਆ ਹੈ, ਜਿਸ ਨਾਲ ਪੇਂਡੂ ਖੇਤਰਾਂ ਦੇ ਮਜ਼ਦੂਰ ਰੁਜ਼ਗਾਰ ਤੋਂ ਵਾਂਝੇ ਹੋ ਜਾਣਗੇ | ਉਨ੍ਹਾਂ ਜ਼ਿਲ੍ਹੇ ਦੇ ਯੂਨੀਅਨ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਦਿੱਤੇ ਜਾਣ ਵਾਲੇ ਧਰਨੇ ਵਿਚ ਵੱਧ ਚੜ੍ਹ ਕੇ ਭਾਗ ਲੈਣ |