27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ. ਐਸ. ਪੀ. <br/>

Ad Position 21
No active advertisement
ਅਜੀਤ ਡੈਸਕ 07-01-2026
ਭੁਲੱਥ, 6 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਡੀ.ਐਸ.ਪੀ. ਕਰਨੈਲ ਸਿੰਘ ਨੇ ਕਿਹਾ ਕਿ ਚਾਈਨਾ ਡੋਰ ਕਾਰਨ ਇਲਾਕੇ ਅੰਦਰ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ, ਜਿਸ ਕਾਰਨ ਚਾਈਨਾ ਡੋਰ ਵੇਚਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ | ਜੇਕਰ ਇਲਾਕੇ ਅੰਦਰ ਕੋਈ ਵੀ ਚਾਈਨਾ ਡੋਰ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਚਾਈਨਾ ਡੋਰ ਬਿਲਕੁਲ ਨਾ ਵੇਚੀ ਜਾਵੇ | ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਇੱਕ ਵਿਅਕਤੀ ਦੇ ਗਲੇ ਵਿਚ ਚਾਈਨਾ ਡੋਰ ਫਸ ਜਾਣ ਕਰਕੇ ਗਲੇ 'ਤੇ ਕਾਫ਼ੀ ਜ਼ਖਮ ਹੋ ਗਿਆ | ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੁਲੱਥ ਤੋਂ ਆਪਣੇ ਪਿੰਡ ਲਿੱਟਾਂ ਜਾ ਰਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਓਪਰੇਟਰ ਐਸੋਸੀਏਸ਼ਨ ਵਲੋਂ ਮੀਟਿੰਗ <br/> ਅਗਲੀ ਖ਼ਬਰ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਪੂਰਥਲਾ ਡੀਪੂ ਮੂਹਰੇ ਗੇਟ ਰੈਲੀ <br/>
Ad Position 24