15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇ. ਸੰਤੋਖ ਸਿੰਘ ਖੀਰਾਂਵਾਲੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 24-01-2026
ਕਪੂਰਥਲਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੰਤੋਖ ਸਿੰਘ ਖੀਰਾਂਵਾਲੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਖੀਰਾਂਵਾਲੀ ਵਿਖੇ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਤੋਂ ਬਾਅਦ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਅੰਤਿਮ ਅਰਦਾਸ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇ. ਗੁਰਪ੍ਰਤਾਪ ਸਿੰਘ ਵਡਾਲਾ, ਸ਼ੋ੍ਰਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, 'ਆਪ' ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਤੇ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਇੰਜ. ਸਵਰਨ ਸਿੰਘ, ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਨਿੱਝਰ, ਆਪ ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, ਪ੍ਰਵਾਸੀ ਭਾਰਤੀ ਲੱਖਾ ਸਿੰਘ ਤੇ ਹੋਰ ਆਗੂਆਂ ਨੇ ਜਥੇਦਾਰ ਸੰਤੋਖ ਸਿੰਘ ਖੀਰਾਂਵਾਲੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਤੇ ਉਨ੍ਹਾਂ ਵਲੋਂ ਰਾਜਨੀਤਿਕ, ਸਮਾਜਿਕ ਖੇਤਰ ਵਿਚ ਪਾਏ ਗਏ ਯੋਗਦਾਨ ਲਈ ਉਨ੍ਹਾਂ ਨੂੰ ਯਾਦ ਕੀਤਾ ਕੀਤਾ ਗਿਆ | ਇਸ ਮੌਕੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸੰਯੁਕਤ ਸਮਾਜ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਜੋਸਨ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਸੰਧੂ ਆਹਲੀ, ਏ.ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਅਕਾਲੀ ਆਗੂ ਗੁਰਬਚਨ ਸਿੰਘ ਟਿੱਬੀ, ਪਿੰਡ ਖੀਰਾਂਵਾਲੀ ਦੇ ਸਰਪੰਚ ਸੇਵਾ ਸਿੰਘ ਪੱਡਾ, ਲਸ਼ਕਰ ਸਿੰਘ ਪੱਡਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਡਾ. ਸੁਖਜਿੰਦਰ ਸਿੰਘ ਪੱਡਾ, ਸਰਬਜੀਤ ਸਿੰਘ ਪੱਡਾ, ਸਵਰਨਜੀਤ ਸਿੰਘ ਪੱਡਾ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰ, ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ | ਸ਼ਰਧਾਂਜਲੀ ਸਮਾਗਮ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਸੰਤੋਖ ਸਿੰਘ ਖੀਰਾਂਵਾਲੀ ਦੇ ਗ੍ਰਹਿ ਵਿਖੇ ਪੁੱਜੇ ਤੇ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਖੀਰਾਂਵਾਲੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ ਕੀਤਾ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਮੈਡੀਕਲ ਕਾਲਜ ਤੇ 300 ਬਿਸਤਰਿਆਂ ਦੇ ਨਵੇਂ ਹਸਪਤਾਲ ਦੀ ਉਸਾਰੀ ਲਈ ਟੈਂਡਰ ਕਾਲ ਕੀਤ... ਅਗਲੀ ਖ਼ਬਰ ਨੌਜਵਾਨ ਨੇ ਪੱਖੇ ਨਾਲਾ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ <br/>
Ad Position 24