ਹੁਸੈਨਪੁਰ, 23 ਜਨਵਰੀ (ਤਰਲੋਚਨ ਸਿੰਘ ਸੋਢੀ)- ਲੋੜਵੰਦਾਂ ਦੀ ਸਹਾਇਤਾ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਖੇਡ ਪ੍ਰੇਮੀ ਤੇ ਦਾਨੀ ਸੱਜਣ ਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਖਿਡਾਰੀਆਂ ਤੇ ਲੋੜਵੰਦਾਂ ਦੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੰਬਰਦਾਰ ਬਲਵਿੰਦਰ ਸਿੰਘ ਥਿੰਦ ਨੇ ਆਪਣੇ ਪਿਤਾ ਸਵਰਗਵਾਸੀ ਪਹਿਲਵਾਨ ਨੰਦ ਸਿੰਘ ਦੀ ਮਿੱਠੀ ਯਾਦ ਨੂੰ ਤਾਜ਼ਾ ਕਰਦਿਆਂ ਹੋਇਆਂ ਉਨ੍ਹਾਂ ਦੇ ਸਪੁੱਤਰ ਬਲਵੀਰ ਸਿੰਘ ਥਿੰਦ ਯੂ.ਐਸ.ਏ. ਦੇ ਵਿਸ਼ੇਸ਼ ਦੇ ਯਤਨਾਂ ਸਦਕਾ ਪਹਿਲਵਾਨ ਡੇਰਾ ਨੰਦ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਹਾਈ ਸਕੂਲ ਪਿੰਡ ਤਲਵੰਡੀ ਪਾਈਾ ਵਿਖੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਖੇਡ ਕਿੱਟਾਂ ਤੇ ਟਰੈਕ ਸੂਟ ਵੰਡਦਿਆਂ ਕਹੇ | ਉਨ੍ਹਾਂ ਕਿਹਾ ਕਿ ਉੱਭਰਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਦਾਨੀ ਸੱਜਣ ਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ | ਇਸ ਦੌਰਾਨ ਕਬੱਡੀ ਕੋਚ ਅਮਰਜੀਤ ਕੌਰ ਥਿੰਦ ਤੇ ਲੈਕਚਰਾਰ ਸੁਰਜੀਤ ਸਿੰਘ ਥਿੰਦ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਬਚਾਉਣ ਲਈ ਅਤੇ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਦਾਨੀ ਸੱਜਣਾਂ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਲਈ ਹਰ ਖੇਡ ਪ੍ਰੇਮੀ ਤੇ ਦਾਨੀ ਸੱਜਣ ਨੂੰ ਸਹਿਯੋਗ ਕਰਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਭਰਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਵਾਸਤੇ ਸਰਕਾਰੀ ਹਾਈ ਸਕੂਲ ਤਲਵੰਡੀ ਪਾਈਾ ਵਿਖੇ ਕਬੱਡੀ ਕੋਚਿੰਗ ਸੈਂਟਰ ਵੀ ਚਲਾਇਆ ਜਾ ਰਿਹਾ ਹੈ | ਇਸ ਮੌਕੇ ਅਧਿਆਪਕਾ ਸੁਖਬਿੰਦਰ ਕੌਰ, ਰਵਿੰਦਰ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ ਥਿੰਦ, ਹਰਪ੍ਰੀਤ ਕੌਰ ਚਾਹਲ, ਮਨਜਿੰਦਰ ਸਿੰਘ, ਸਮੂਹ ਸਟਾਫ਼ ਅਤੇ ਪਿੰਡ ਵਾਸੀ ਹਾਜ਼ਰ ਸਨ |