15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਡਾ. ਬਲਕਾਰ ਸਿੰਘ

Ad Position 21
No active advertisement
ਅਜੀਤ ਡੈਸਕ 24-01-2026
ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)-ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਵਜੋਂ ਡਾ. ਬਲਕਾਰ ਸਿੰਘ ਨੇ ਅੱਜ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ 'ਤੇ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ, ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ, ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ, ਕਿਸਾਨ ਜਥੇਬੰਦੀਆਂ ਤੇ ਡੀਲਰਜ਼ ਐਸੋਸੀਏਸ਼ਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਡਾ. ਬਲਕਾਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਖੇਤੀ ਤਕਨੀਕਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨਾ, ਕਿਸਾਨਾਂ ਦੇ ਖੇਤੀ ਖ਼ਰਚੇ ਘਟਾ ਕੇ ਮਿਆਰੀ ਤੇ ਮਿਕਦਾਰੀ ਉਪਜ਼ ਪੈਦਾ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨਾ ਸਮੇਂ ਦੀ ਮੁੱਖ ਲੋੜ ਹੈ | ਬਾਅਦ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਲਈ ਇੱਕਜੁੱਟਤਾ ਨਾਲ ਕੰਮ ਕਰਨ ਦੀ ਤਾਕੀਦ ਕੀਤੀ | ਇਸ ਮੌਕੇ ਡਾ. ਗੁਰਮੀਤ ਸਿੰਘ ਰਿਆੜ ਜ਼ਿਲ੍ਹਾ ਸਿਖਲਾਈ ਅਫ਼ਸਰ ਕਪੂਰਥਲਾ, ਡਾ. ਵਿਸ਼ਾਲ ਕੌਸ਼ਲ ਖੇਤੀਬਾੜੀ ਅਫ਼ਸਰ, ਡਾ. ਜਸਪਾਲ ਸਿੰਘ ਧੰਜੂ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਗੁਰਜੋਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਹਰਕਮਲ ਸਿੰਘ, ਕਿਰਪਾਲ ਕੌਰ ਸੁਪਰਡੈਂਟ ਤੇ ਸਮੂਹ ਦਫ਼ਤਰੀ ਸਟਾਫ਼ ਦੇ
Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ 'ਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਬਰਸਾਤ ਮਗਰੋਂ ਖਿੜੇ ਮੌਸਮ 'ਚ ਨੌਜਵਾਨਾਂ ਨੇ ਪਤੰਗਾਂ ਉਡਾ ਕੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>
Ad Position 24