06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ <br/>

Ad Position 21
No active advertisement
ਅਜੀਤ ਡੈਸਕ 25-01-2026
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)- ਗਣਤੰਤਰ ਦਿਵਸ ਦੇ ਸਬੰਧ ਵਿਚ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ | ਇਸ ਮੌਕੇ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਪੰਜਾਬ ਪੁਲਿਸ, ਐਨ.ਸੀ.ਸੀ. ਤੇ ਹੋਰ ਸੁਰੱਖਿਆ ਦਸਤਿਆਂ ਦੀਆਂ ਟੁਕੜੀਆਂ ਵਲੋਂ ਡੀ.ਐਸ.ਪੀ. ਸਬ-ਡਵੀਜ਼ਨ ਡਾ. ਸ਼ੀਤਲ ਸਿੰਘ ਦੀ ਅਗਵਾਈ ਵਿਚ ਕੱਢੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ | ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸੇ ਦੌਰਾਨ ਹੀ ਪੰਜਾਬ ਸਰਕਾਰ ਦੇ ਵਿਕਾਸ ਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਫੁੱਲ ਡਰੈੱਸ ਰਿਹਰਸਲ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਵਨੀਤ ਕੌਰ ਬੱਲ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਮੀਟਿੰਗ ਵਿਚ ਉਨ੍ਹਾਂ ਆਵਾਜਾਈ, ਪ੍ਰਮੁੱਖ ਸ਼ਖ਼ਸੀਅਤਾਂ ਦੇ ਬੈਠਣ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਸਨਮਾਨ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ | ਇਸ ਮੌਕੇ ਐੱਸ.ਡੀ.ਐੱਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਐੱਸ.ਪੀ. ਹੈੱਡ-ਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ 10 ਲੱਖ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਪੰਜਾਬੀਆਂ ਨੂੰ ਤੋਹਫ਼ਾ ਦਿੱਤਾ- ਚੇਅਰਮੈਨ ਲੁਬਾਣਾ... ਅਗਲੀ ਖ਼ਬਰ ਅੰਮਿ੍ਤਪੁਰ ਰਾਜੇਵਾਲ ਸਰਕਾਰੀ ਹਾਈ ਸਕੂਲ ਦੀ ਮੁੱਖ ਅਧਿਆਪਕਾ ਖ਼ਿਲਾਫ਼ ਪਿੰਡ ਵਾਸੀਆਂ ਵੱਲੋਂ ਧਰਨਾ <br/>
Ad Position 24
No active advertisement