06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਵੱਲੋਂ ਗੋਲਡ ਕਬੱਡੀ ਕੱਪ ਅੱਜ <br/>

Ad Position 21
No active advertisement
ਬਲਕਾਰ ਸਿੰਘ ਹਰਨਾਮਪੁਰ, ਜਰਨੈਲ ਸਿੰਘ ਮੋਠਾਂਵਾਲਾ, ਬਲਦੇਵ ਸਿੰਘ ਟੀਟਾ <br/> 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਨਰੇਸ਼ ਹੈਪੀ) -ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਵੱਲੋਂ 22ਵਾਂ ਗੋਲਡ ਕਬੱਡੀ ਕੱਪ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਐਤਵਾਰ 25 ਜਨਵਰੀ ਨੂੰ ਪੁਰਾਣੇ ਕਬੱਡੀ ਖਿਡਾਰੀਆਂ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਬਲਕਾਰ ਸਿੰਘ ਹਰਨਾਮਪੁਰ, ਸਕੱਤਰ ਗਿਆਨੀ ਜਰਨੈਲ ਸਿੰਘ ਮੋਠਾਂਵਾਲਾ ਅਤੇ ਸਹਾਇਕ ਸਕੱਤਰ ਬਲਦੇਵ ਸਿੰਘ ਟੀਟਾ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਓਪਨ ਕਬੱਡੀ ਦੀਆਂ ਚਾਰ ਟੀਮਾਂ ਤੋਂ ਇਲਾਵਾ ਪਿੰਡ ਪੱਧਰ ਦੀਆਂ ਚਾਰ ਟੀਮਾਂ ਵੀ ਭਾਗ ਲੈਣਗੀਆਂ ਜਿਸ ਵਿਚ ਨਾਮਵਰ ਕਬੱਡੀ ਖਿਡਾਰੀ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ | ਇਸ ਮੌਕੇ ਵਾਲੀਬਾਲ ਦੇ ਮੈਚਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਦੀਆਂ ਲੜਕੀਆਂ ਦੀ ਕਬੱਡੀ ਦਾ ਸ਼ੋਅ ਮੈਚ ਵਿਸ਼ੇਸ਼ ਆਕਰਸ਼ਣ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਦਰਸ਼ਕਾਂ ਲਈ ਇਕ ਲੱਖ ਰੁਪਏ ਮੁੱਲ ਦੇ ਲੱਕੀ ਡਰਾਅ 5 ਐਲ. ਈ. ਡੀ. 32 ਇੰਚ, 5 ਮੋਬਾਈਲ ਤੇ 5 ਸਾਈਕਲ ਕੱਢੇ ਜਾਣਗੇ ਜਿਨ੍ਹਾਂ ਦੇ ਕੂਪਨ ਦਰਸ਼ਕਾਂ ਨੂੰ ਮੁਫ਼ਤ ਦੁਪਹਿਰ 12 ਤੋਂ ਡੇਢ ਵਜੇ ਤੱਕ ਪੰਡਾਲ ਵਿਚ ਬੈਠਣ ਉਪਰੰਤ ਹੀ ਵੰਡੇ ਜਾਣਗੇ | ਉਨ੍ਹਾਂ ਦੱਸਿਆ ਕਿ ਹਰ ਇਕ ਮੈਚ ਖ਼ਤਮ ਹੋਣ ਉਪਰੰਤ ਇੱਕ ਲੱਕੀ ਡਰਾਅ ਕੱਢਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਦੇ ਸਾਹਮਣੇ ਗੁਰਦੁਆਰਾ ਬਾਬਾ ਸਰਹਾਲੀ ਸਾਹਿਬ ਵਿਖੇ ਗੁਰੂ ਕੇ ਅਟੁੱਟ ਲੰਗਰ ਚੱਲਣਗੇ | ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਪ੍ਰਵਾਸੀ ਭਾਰਤੀਆਂ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ ਹੈ ਜਿਸ ਲਈ ਉਹ ਸਮੂਹ ਪਰਵਾਸੀ ਭਾਰਤੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਧੰਨਵਾਦੀ ਹਨ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਟੂਰਨਾਮੈਂਟ ਵਿਚ ਹੁੰਮ ਹੁਮਾ ਕੇ ਪੁੱਜਣ ਤੇ ਖੇਡਾਂ ਦਾ ਆਨੰਦ ਮਾਨਣ |

Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਤਹਿਤ ਤਿੰਨ 'ਤੇ ਪਰਚਾ ਦਰਜ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਕਰਵਾਈ ਵਰਮੀ ਕੰਪੋਸਟਿੰਗ ਸੰਬੰਧੀ ਦੋ ਰੋਜ਼ਾ ਵਰਕਸ਼ਾਪ <br/>
Ad Position 24
No active advertisement