05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਵਾਸੀ 2027 ਦੀਆਂ ਚੋਣਾਂ 'ਚ ਮਾਨ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ-ਜਥੇ. ਮੁਖ਼ਤਿਆਰ ਸਿੰਘ

Ad Position 21
No active advertisement
ਅਜੀਤ ਡੈਸਕ 25-01-2026
ਡਡਵਿੰਡੀ, 24 ਜਨਵਰੀ (ਦਿਲਬਾਗ ਸਿੰਘ ਝੰਡ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਮਾਘੀ ਮੇਲੇ 'ਤੇ ਤਖਤੂਪੁਰਾ ਵਿਚ ਕੀਤੀ ਗਈ ਸਿਆਸੀ ਕਾਨਫ਼ਰੰਸ ਦੌਰਾਨ ਵੱਡੀ ਗਿਣਤੀ 'ਚ ਸ਼ਾਮਲ ਹੋਏ ਪੰਜਾਬ ਦੇ ਲੋਕਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਬਹੁਤ ਦੁਖੀ ਹਨ ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਸ ਸਰਕਾਰ ਨੂੰ ਚੱਲਦਾ ਕਰ ਦੇਣਗੇ | ਉਨ੍ਹਾਂ ਕਿਹਾ ਕਿ ਇਹ ਸਰਕਾਰ ਭਿ੍ਸ਼ਟਾਚਾਰ ਨੂੰ ਬਿਲਕੁਲ ਠੱਲ ਨਾ ਪਾ ਸਕੀ, ਸਗੋਂ ਸਰਕਾਰੀ ਦਫ਼ਤਰਾਂ, ਤਹਿਸੀਲਾਂ ਵਿਚ ਭਿ੍ਸ਼ਟਾਚਾਰ ਹੋਰ ਵੱਧ ਗਿਆ ਹੈ ਤੇ ਹਰ ਸੀਟ 'ਤੇ ਅਧਿਕਾਰੀ ਤਾਇਨਾਤ ਕਰਨ ਲਈ ਰੇਟ ਤਹਿ ਕੀਤੇ ਹੋਏ ਹਨ ਤੇ ਆਮ ਜਨਤਾ ਦੀ ਲੁੱਟ ਕਰਨ ਲਈ ਪੂਰੀ ਖੁੱਲ੍ਹ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠਾਂ ਪਾਰਟੀ ਵੱਲੋਂ ਸੂਬੇ 'ਚ ਲੋਕਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ ਤਾਂ ਜੋ ਇਸ ਭਿ੍ਸ਼ਟ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨਾਲ ਸੂਝ-ਬੂਝ ਨਾਲ ਵੋਟ ਪਾ ਕੇ ਮਜ਼ਬੂਤ ਭਾਰਤ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾਉਣ-ਵਰਿੰਦਰ ਕੌਰ <br/> ਅਗਲੀ ਖ਼ਬਰ ਸਕੇਪ ਸਾਹਿਤਕ ਸੰਸਥਾ ਵਲੋਂ ਕਰਮਜੀਤ ਸਿੰਘ ਸੰਧੂ ਦੀ ਯਾਦ 'ਚ ਸ਼ੋਕ ਸਮਾਗਮ
Ad Position 24
No active advertisement