03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੁਲਤਾਨਪੁਰ ਲੋਧੀ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਨੇ ਸ਼ੁਰੂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਤੇ ਸਿਵਲ ਸਰਜਨ ਨੇ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਨਰੇਸ਼ ਹੈਪੀ, ਥਿੰਦ)- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਬਣਾਏ ਜਾਣ ਵਾਲੇ ਕਾਰਡ ਨਿਰਮਲ ਕੁਟੀਆ ਪਵਿੱਤਰ ਵੇਈਾ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾਣ ਦੀ ਸ਼ੁਰੂਆਤ ਹੋ ਗਈ ਹੈ | ਇਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਸਾਂਝੇ ਤੌਰ 'ਤੇ ਕੀਤੀ | ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਇਹ ਕਾਰਡ ਬਣਾਉਣ ਦਾ ਕੰਮ ਕਈ ਦਿਨ ਲਗਾਤਾਰ ਚੱਲੇਗਾ | ਇਹ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਦੀ ਸ਼ੁਰੂਆਤ ਕਰਵਾਉਂਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਿਹੜੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਉਸ ਦਾ ਸਮੁੱਚੇ ਪੰਜਾਬੀਆਂ ਨੂੰ ਵੱਡਾ ਲਾਭ ਹੋਇਆ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ | ਸਿਵਲ ਹਸਪਤਾਲ ਕਪੂਰਥਲਾ ਦੇ ਸਿਵਲ ਸਰਜਨ ਡਾ: ਸੰਜੀਵ ਭਗਤ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਚੇਚਾ ਧੰਨਵਾਦ ਕੀਤਾ ਕਿ ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਨੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਮਿਸਾਲੀ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਹੋਵੇਗਾ | ਇਹ ਕਾਰਡ ਸਰਕਾਰੀ ਮੁਲਾਜ਼ਮ ਵੀ ਬਣਾ ਸਕਦੇ ਹਨ | ਇਸ ਵਿਚ ਕੋਈ ਆਮਦਨ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ | ਇਸ ਕਾਰਡ ਰਾਹੀ ਪਹਿਲਾਂ ਤੋਂ ਬਿਮਾਰੀਆਂ ਦੇ ਪੀੜਤ ਲੋਕਾਂ ਦਾ ਇਲਾਜ ਵੀ ਹੋ ਸਕੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਨਾਲ ਲੈ ਕੇ ਆਉਣ | ਸਿਵਲ ਸਰਜਨ ਨੇ ਦੱਸਿਆ ਕਿ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਚ ਕਈ ਦਿਨ ਇਹ ਕੈਂਪ ਲੱਗਾ ਰਹੇਗਾ | ਇਸ ਦੌਰਾਨ ਉਨ੍ਹਾਂ ਨਾਲ ਏ.ਸੀ.ਐਸ. ਡਾ ਅਨੂ ਸ਼ਰਮਾ, ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਤੋਂ ਅਮਰਿੰਦਰ ਸਿੰਘ ਸਮੇਤ ਇਲਾਕੇ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਤੋਂ ਕੋਈ ਯੋਗ ਲਾਭਪਾਤਰੀ ਵਾਂਝਾ ਨਾ ਰਹੇ- ਅਮਿਤ ਕੁਮਾਰ ਪੰਚਾਲ <br/> ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਕਰਾਟੇ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement