ਕਪੂਰਥਲਾ, 24 ਜਨਵਰੀ (ਵਿ.ਪ੍ਰ.)- ਕੋਈ ਵੀ ਯੋਗ ਲਾਭਪਾਤਰੀ ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸਮਾਜ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਇਕ ਮੀਟਿੰਗ 'ਚ ਪੋਸਟ ਮੈਟਿ੍ਕ ਸਕਾਲਰਸ਼ਿਪ ਯੋਜਨਾ ਨੂੰ ਲਾਗੂ ਕਰਨ ਦੀ ਸਮੀਖਿਆ ਤੋਂ ਬਾਅਦ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ 30 ਜਨਵਰੀ ਨੂੰ ਇਕ ਹਜ਼ਾਰ ਵਿਦਿਆਰਥੀ ਪੋਸਟ ਮੈਟਿ੍ਕ ਸਕਾਲਰਸ਼ਿਪ ਸੰਬੰਧੀ ਪੀ.ਏ.ਪੀ. ਗਰਾਊਾਡ ਜਲੰਧਰ ਵਿਚ ਹੋਣ ਵਾਲੇ ਰਾਜ ਪੱਧਰੀ ਸਮਾਗਮ 'ਚ ਸ਼ਾਮਲ ਹੋਣਗੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਭਲਾਈ ਅਧਿਕਾਰੀ, ਸਿੱਖਿਆ ਵਿਭਾਗ ਤੇ ਉੱਚ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਸਾਂਝ ਨਾਲ ਯਤਨ ਕਰਨ ਤਾਂ ਜੋ ਕੋਈ ਵੀ ਲਾਭ ਪਾਤਰੀ ਇਸ ਤੋਂ ਵਿਰਵਾ ਨਾ ਰਹੇ |