03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੇਫ਼ ਸਕੂਲ ਵਾਹਨ ਸਕੀਮ ਤਹਿਤ ਸੜਕ ਸੁਰੱਖਿਆ ਫੋਰਸ ਨੇ ਕਰਵਾਇਆ ਦਾ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 25-01-2026
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)- ਸੇਫ ਸਕੂਲ ਵਾਹਨ ਸਕੀਮ ਤਹਿਤ ਏ.ਐਸ.ਆਈ. ਸਰਬਜੀਤ ਸਿੰਘ ਇੰਚਾਰਜ ਸੜਕ ਸੁਰੱਖਿਆ ਫੋਰਸ ਕਪੂਰਥਲਾ, ਰੋਡ ਸੇਫ਼ਟੀ ਟੀਮ ਦੇ ਮੈਂਬਰ ਗੁਰਬਚਨ ਸਿੰਘ ਬੰਗੜ ਨੇ ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਹਾਦਸਿਆਂ ਨੂੰ ਰੋਕਣ ਸੰਬੰਧੀ ਜਾਗਰੂਕ ਕਰਨ ਲਈ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਵਿਚ ਇਕ ਸਮਾਗਮ ਕਰਵਾਇਆ | ਉਨ੍ਹਾਂ ਸਕੂਲ ਦੇ ਪ੍ਰਬੰਧਕਾਂ ਤੇ ਬੱਸਾਂ ਦੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੇ ਤੇ ਕਿਹਾ ਕਿ ਜੇਕਰ ਕੋਈ ਵੀ ਸਕੂਲੀ ਬੱਸ ਦਾ ਡਰਾਈਵਰ ਸ਼ਰਾਬ ਜਾਂ ਕਿਸੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦੇ ਹੋਏ ਪਾਇਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਹਾਦਸਾ ਹੁੰਦਾ ਹੈ ਤਾਂ 112 ਨੰਬਰ 'ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ ਤੇ ਸੜਕ ਸੁਰੱਖਿਆ ਫੋਰਸ ਹਾਦਸੇ ਵਾਲੀ ਥਾਂ 'ਤੇ ਮਦਦ ਲਈ ਪਹੁੰਚ ਜਾਵੇਗੀ | ਸਰਬਜੀਤ ਸਿੰਘ ਨੇ ਕਿਹਾ ਕਿ ਜਿਹੜੇ ਡਰਾਈਵਰ ਨਸ਼ਾ ਨਾ ਕਰਦੇ ਹੋਣ ਉਨ੍ਹਾਂ ਨੂੰ ਹੀ ਸਕੂਲ ਬੱਸਾਂ ਚਲਾਉਣ ਦਿੱਤੀਆਂ ਜਾਣ | ਉਨ੍ਹਾਂ ਸੇਫ਼ ਸਕੂਲ ਵਾਹਨ ਸਕੀਮ ਸੰਬੰਧੀ ਡਰਾਈਵਰਾਂ ਤੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਗੁਰਬਚਨ ਸਿੰਘ ਬੰਗੜ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਸੇਫ਼ ਵਾਹਨ ਸਕੀਮ ਤਹਿਤ ਹੀ ਸਕੂਲ ਦੀਆਂ ਬੱਸਾਂ ਚਲਾਉਣ ਤੇ ਬੱਸ 'ਚ ਸਮਰੱਥਾ ਅਨੁਸਾਰੀ ਹੀ ਵਿਦਿਆਰਥੀਆਂ ਨੂੰ ਬਿਠਾਇਆ ਜਾਵੇ | ਇਸ ਮੌਕੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ. ਦਵਿੰਦਰ ਸਿੰਘ, ਏ.ਐਸ.ਆਈ. ਦਿਲਬਾਗ ਸਿੰਘ ਟਾਂਡੀ, ਏ.ਐਸ.ਆਈ. ਟਰੈਫ਼ਿਕ ਪੁਲਿਸ ਬਲਵਿੰਦਰ ਸਿੰਘ ਨਟਕਰ, ਸਕੂਲ ਦੀ ਪਿ੍ੰਸੀਪਲ ਤੇ ਸਟਾਫ਼ ਮੈਂਬਰ ਤੇ ਬੱਸਾਂ ਦੇ ਡਰਾਈਵਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਧਰਨੇ ਲਗਾਉਣ ਸੰਬੰਧੀ ਮੀਟਿੰਗਾਂ ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>
Ad Position 24
No active advertisement