ਭੁਲੱਥ, 24 ਜਨਵਰੀ (ਮੇਹਰ ਚੰਦ ਸਿੱਧੂ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਲਈ 27 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਅੱਗੇ ਕੀਤੇ ਜਾਣ ਵਾਲੇ ਧਰਨੇ ਮੁਜ਼ਾਹਰੇ ਵਿਚ ਪੇਂਡੂ ਮਜ਼ਦੂਰਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਅੱਜ ਨੇੜਲੇ ਪਿੰਡ ਜੈਦ, ਬੁਲੇਵਾਲ, ਮਾਡਲ ਟਾਊਨ ਤੇ ਪੱਸੀਏਵਾਲ ਵਿਖੇ ਮਜ਼ਦੂਰ ਆਗੂਆਂ ਵਲੋਂ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ਸ਼ਾਮਲ ਹੋਏ ਪੇਂਡੂ ਮਜ਼ਦੂਰਾਂ ਵਲੋਂ ਧਰਨੇ ਮੁਜ਼ਾਹਰੇ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਤਹਿਸੀਲ ਆਗੂ ਅਮਰੀਕ ਸਿੰਘ ਬੁਲੇਵਾਲ ਤੇ ਬਚਨ ਜੈਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਮਜ਼ਦੂਰ ਵਿਰੋਧੀ, ਦਲਿਤ ਵਿਰੋਧੀ ਸਰਕਾਰ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ ਲੈਂਡ ਸੀਲਿੰਗ ਐਕਟ ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇ-ਜ਼ਮੀਨੇ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਨੂੰ ਵੰਡਣ, ਪੰਚਾਇਤੀ ਜ਼ਮੀਨਾਂ ਵਿਚੋਂ ਰਾਖਵੇਂ ਤੀਜੇ ਹਿੱਸੇ ਦਾ ਹੱਕ ਦਲਿਤਾਂ ਨੂੰ ਦੇਣ, ਨਜ਼ੂਲ ਤੇ ਪਰੋਵੈਨਸ਼ਲ ਗੌਰਮਿੰਟ ਦੀਆਂ ਅਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਖ਼ਤਮ ਕਰਕੇ ਦਲਿਤਾਂ ਨੂੰ ਹੱਕ ਦੇਣ ਤੇ ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੀ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਸੰਘਰਸ਼ਸ਼ੀਲ ਹੈ ਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਜ਼ਮੀਨਾਂ ਜਗੀਰਦਾਰਾਂ, ਪੇਂਡੂ ਧਨਾਢਾਂ ਤੇ ਉਹ ਕਾਰਪੋਰੇਟ ਘਰਾਨਿਆਂ ਨੂੰ ਦੇਣ ਲਈ ਪੱਬਾਂ ਭਾਰ ਹੋਈ ਫਿਰਦੀ ਹੈ | ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਕੇ ਸੰਗਰੂਰ ਜੇਲ੍ਹ ਬੰਦ ਕਰ ਦਿੱਤਾ ਗਿਆ ਤੇ ਪੱਤਰਕਾਰਾਂ ਤੇ ਹੋਰ ਵੱਡੇ ਮੀਡੀਆ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਇਸ ਮੌਕੇ ਯੂਨੀਅਨ ਆਗੂ ਗੁਰਪ੍ਰੀਤ ਸਿੰਘ,