03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 25-01-2026
ਕਪੂਰਥਲਾ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਪਿੰਡ ਕਾਦੂਪੁਰ ਵਿਚ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਲਿੱਟਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ ਵਿਚ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2025 ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਹੈ ਤੇ ਇਸ ਨਾਲ ਬਿਜਲੀ ਦਾ ਨਿੱਜੀਕਰਨ ਹੋ ਜਾਵੇਗਾ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਬਿਜਲੀ ਸੋਧ ਬਿੱਲ ਤੁਰੰਤ ਰੱਦ ਕੀਤਾ ਜਾਵੇ, ਧੱਕੇ ਨਾਲ ਲਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਨੂੰ ਬੰਦ ਕੀਤਾ ਜਾਵੇ, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਕਾਰਪੋਰੇਟ ਪੱਖੀ ਬੀਜ ਬਿੱਲ 2025 ਨੂੰ ਰੱਦ ਕਰਕੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. 'ਤੇ ਖ਼ਰੀਦ ਦੀ ਗਾਰੰਟੀ ਦੇਣ ਸਬੰਧੀ ਕਾਨੂੰਨ ਬਣਾਇਆ ਜਾਵੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਦੂਜੇ ਦੇਸ਼ਾਂ ਦੇ ਮਾਡਲਾਂ ਰਾਹੀਂ ਸਬਜ਼ੀ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ | ਮੀਟਿੰਗ ਵਿਚ ਯੂਨੀਅਨ ਦੇ ਬਲਾਕ ਪ੍ਰਧਾਨ ਬਖ਼ਸ਼ੀਸ਼ ਸਿੰਘ ਕਪੂਰਥਲਾ, ਬਲਾਕ ਪ੍ਰਧਾਨ ਜੋਨ ਸਿੰਘ ਇਬਰਾਹੀਮਵਾਲ ਨਡਾਲਾ, ਬਲਾਕ ਪ੍ਰਧਾਨ ਸਤਪਾਲ ਸਿੰਘ ਢਿਲਵਾਂ, ਨਿਰਮਲ ਸਿੰਘ ਮੰਡ, ਜੋਗਿੰਦਰ ਸਿੰਘ, ਗੁਰਮੇਲ ਸਿੰਘ, ਪੁਸ਼ਪਿੰਦਰ ਸਿੰਘ, ਬਾਬਾ ਪਾਲ ਸਿੰਘ, ਬਾਬਾ ਸੁਖਜੀਤ ਸਿੰਘ, ਨਿਹਾਲ ਸਿੰਘ, ਲਖਵਿੰਦਰ ਸਿੰਘ, ਵਰਿੰਦਰ ਸਿੰਘ, ਗੁਰਬਖ਼ਸ਼ ਸਿੰਘ, ਪਰਮਜੀਤ ਸਿੰਘ, ਟਹਿਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਡੀ. ਆਰ. ਸਕੂਲ 'ਚ ਮਨਾਈ ਬਸੰਤ ਪੰਚਮੀ <br/> ਅਗਲੀ ਖ਼ਬਰ ਕਰਿਆਨੇ ਦੀ ਦੁਕਾਨ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ <br/>
Ad Position 24
No active advertisement