02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟਰੈਕਟਰ ਮਾਰਚ 26 ਨੂੰ : ਐਡਵੋਕੇਟ ਰਾਣਾ <br/>

Ad Position 21
No active advertisement
ਅਜੀਤ ਡੈਸਕ 25-01-2026
ਡਡਵਿੰਡੀ, 24 ਜਨਵਰੀ (ਦਿਲਬਾਗ ਸਿੰਘ ਝੰਡ)- ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਐਮ.ਐਸ.ਪੀ. 'ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ, ਬਿਜਲੀ ਬਿੱਲ 2025 ਵਾਪਸ ਕਰਨ, ਬੀਜ ਬਿਲ 2025 ਰੱਦ ਕਰਨ, ਪ੍ਰੀਪੇਡ ਮੀਟਰ ਸਕੀਮ ਬੰਦ ਕਰਨ, 4 ਲੇਬਰ ਕੋਡ ਰੱਦ ਕਰਨ, ਖੇਤੀ ਫ਼ਸਲਾਂ ਵਿਚ ਮੁਕਤ ਵਪਾਰ ਸਮਝੌਤਾ ਰੱਦ ਕਰਨ, ਕਾਰਪੋਰੇਟ ਤੇ ਮਲਟੀ ਨੈਸ਼ਨਲ ਕੰਪਨੀਆਂ ਦਾ ਦਾਖ਼ਲਾ ਰੋਕਣ, ਖੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਬੇ-ਜ਼ਮੀਨੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਪਹਿਲਾ ਮਨਰੇਗਾ ਬਹਾਲ ਕਰਨ, ਖੇਤੀ ਲਈ ਬਿਨਾਂ ਵਿਆਜ ਕਰਜ਼ੇ ਦਾ ਪ੍ਰਬੰਧ ਕਰਨ, ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫ਼ਸਲਾਂ, ਮਨੁੱਖੀ ਜਾਨਾਂ, ਪਸ਼ੂਆਂ ਤੇ ਘਰਾਂ ਦਾ ਪੂਰਾ ਮੁਆਵਜ਼ਾ ਦੇਣ, ਕਿਸਾਨ ਦੀ ਮਰਜ਼ੀ ਬਿਨਾਂ ਜ਼ਮੀਨ ਐਕਵਾਇਰ ਨਾ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਮਨਵਾਉਣ ਤੇ ਮਨੁੱਖੀ ਅਧਿਕਾਰ, ਲਿਖਣ, ਬੋਲਣ ਵਿਚਾਰ ਪ੍ਰਗਟ ਕਰਨ ਤੇ ਹੋਰ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਕੇਂਦਰ ਸਰਕਾਰ ਖ਼ਿਲਾਫ਼ ਕੱਢੇ ਜਾ ਰਹੇ ਇਸ ਵਿਸ਼ਾਲ ਲੋਕ ਮਾਰਚ 'ਚ ਸ਼ਾਮਿਲ ਹੋਣ ਲਈ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਆਵਾਜਾਈ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਕਈ ਵਡਮੁੱਲੀਆਂ ਜਾਨਾਂ ਬਚਾ ਸਕਦੇ ਹਾਂ- ਡੀ. ਐੱਸ. ਪੀ. ਸ਼ੀਤਲ ਸਿੰਘ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਚਿੱਪ ਵਾਲੇ ਮੀਟਰ ਲਾਹ ਕੇ ਪਾਵਰਕਾਮ ਦਫ਼ਤਰ ਜਮ੍ਹਾਂ ਕਰਵਾਏ <br/>
Ad Position 24
No active advertisement